ਖੈੜਾ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਖੈੜਾ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਖੈੜਾ ਦੋਨਾਂ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 11 May 2026 07:32 PM (IST)
Updated Date: Mon, 11 May 2026 07:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਖੈੜਾ ਦੋਨਾਂ ਨੇ ਇਕ ਵਾਰ ਫਿਰ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਂਦੇ ਹੋਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਾਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰੀਕ ਸਿੰਘ ਖੈੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਭਰਪੂਰ ਸਹਿਯੋਗ ਤੇ ਅਧਿਆਪਕਾਂ ਦੀ ਨਿਰੰਤਰ ਲਗਨ ਦਾ ਨਤੀਜਾ ਹੈ। ਸਕੂਲ ਦੀ ਪ੍ਰਿੰਸੀਪਲ ਮੰਜੂ ਸ਼ਰਮਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਮਾਪਿਆਂ ਵੱਲੋਂ ਵੀ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ ਗਈ।