ਖਾਲਸਾ ਕਾਲਜ ਦੇ ਬੀਸੀਏ ਦਾ ਨਤੀਜਾ ਰਿਹਾ ਸ਼ਾਨਦਾਰ
ਖਾਲਸਾ ਕਾਲਜ ਦੇ ਬੀਸੀਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 16 May 2026 07:16 PM (IST)
Updated Date: Sat, 16 May 2026 07:18 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਕਾਲਜ ਦੇ ਆਈਟੀ ਕੰਪਿਊਟਰ ਵਿਭਾਗ ਬੀਸੀਏ ਭਾਗ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਵਿਦਿਆਰਥਣਾਂ ਕਰਮਜੋਤ ਕੌਰ ਨੇ 8.40 ਐੱਸਜੀਪੀਏ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਨਵਜੋਤ ਕੌਰ ਤੇ ਐਸ਼ਮੀਨ ਸਿੰਘ ਨੇ 7.60 ਐੱਸਜੀਪੀਏ ਨਾਲ ਦੂਜਾ ਤੇ ਤਾਨੀਆ ਨੇ 7.40 ਐੱਸਜੀਪੀਏ ਦੇ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ, ਮੈਡਮ ਹਰਨਿਆਮਤ ਕੌਰ ਜੀ ਤੇ ਮੈਡਮ ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦਾ ਇਸੇ ਤਰ੍ਹਾਂ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।