ਖਾਲਸਾ ਸਕੂਲ ’ਚ ਮਜ਼ਦੂਰ ਦਿਵਸ ਮਨਾਇਆ
ਨਾਨਕਾਣਾ ਸਾਹਿਬ ਖਾਲਸਾ ਸਕੂਲ ’ਚ ਮਜਦੂਰ ਦਿਵਸ ਮਨਾਇਆ
Publish Date: Fri, 01 May 2026 09:09 PM (IST)
Updated Date: Fri, 01 May 2026 09:11 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਨਿਧੀ ਸੰਗੋਤਰਾ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਜ਼ਦੂਰਾਂ ਦੀ ਮਹੱਤਤਾ ਅਤੇ ਮਿਹਨਤ ਦੀ ਮਹਾਨਤਾ ਬਾਰੇ ਵਿਚਾਰ ਪ੍ਰਗਟ ਕੀਤੇ ਗਏ। ਇੰਜ. ਸਵਰਨ ਸਿੰਘ ਪ੍ਰਧਾਨ, ਗਵਰਨਿੰਗ ਕੌਂਸਲ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਮਾਣਯੋਗ ਹਾਜ਼ਰੀ ਨੇ ਸਮਾਗਮ ਦੀ ਸ਼ੋਭਾ ਵਧਾਈ। ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਕਿਹਾ ਕਿ ਸਾਡੇ ਸਹਾਇਕ ਸਟਾਫ਼ ਦੇ ਬਿਨਾਂ ਸਾਡੀ ਜ਼ਿੰਦਗੀ ਇੰਨੀ ਸੁਚੱਜੀ ਤਰ੍ਹਾਂ ਚੱਲ ਨਹੀਂ ਸਕਦੀ। ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਲਈ ਬੈਜ ਪਿੰਨਿੰਗ ਅਤੇ ਤੋਹਫ਼ੇ ਭੇਟ ਕੀਤੇ ਗਏ। ਇਸ ਮੌਕੇ ਪਰਵੀਨ ਕੁਮਾਰੀ, ਨੀਨਾ ਕੁਮਾਰੀ, ਮੋਨਿਕਾ ਦੇਵੀ, ਪਵਨਪ੍ਰੀਤ ਕੌਰ, ਕੋਮਲ, ਅਮਨਪ੍ਰੀਤ ਕੌਰ, ਕਨਵਲਜੀਤ ਕੌਰ, ਲਤਾ, ਮੰਦੀਪ, ਸਤਵਿੰਦਰ ਕੌਰ, ਮਨਜੀਤ ਕੌਰ, ਤਾਨਿਆ, ਸਮਰਜੀਤ ਕੌਰ, ਹਰਪ੍ਰੀਤ ਸਿੰਘ, ਸੋਨੂੰ ਸੁਣਾਰ, ਪੂਜਾ, ਚਰਨ ਸਿੰਘ, ਜੋਗਿੰਦਰ ਕੌਰ, ਸੰਦੀਪ ਸਿੰਘ ਆਦਿ ਹਾਜ਼ਰ ਸਨ।