ਦਿਨ ਦਿਹਾੜੇ ਘਰ ਚੋਂ ਲੱਖਾਂ ਦੀ ਚੋਰੀ।
ਦਿਨ ਦਿਹਾੜੇ ਘਰ ਚੋਂ ਲੱਖਾਂ ਦੀ ਚੋਰੀ।
Publish Date: Mon, 18 May 2026 08:18 PM (IST)
Updated Date: Mon, 18 May 2026 08:18 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਬੇਖੌਫ ਚੋਰ ਹੁਣ ਦਿਨ ਦਿਹਾੜੇ ਘਰਾਂ ਵਿਚ ਦਾਖਲ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਤੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਕਟੈਹਿਰਾ ਚੌਂਕ ਇਲਾਕੇ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਪਰਿਵਾਰ ਰਿਸ਼ਤੇਦਾਰੀ ਵਿਚ ਹੋਈ ਮੌਤ ਤੋਂ ਬਾਅਦ ਅਸਥੀਆਂ ਵਿਸਰਜਨ ਲਈ ਕੀਰਤਪੁਰ ਸਾਹਿਬ ਗਿਆ ਹੋਇਆ ਸੀ। ਸ਼ਾਮ ਸਮੇਂ ਜਦੋਂ ਪਰਿਵਾਰਕ ਮੈਂਬਰ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਪਿਆ ਸਮਾਨ ਗਾਇਬ ਸੀ। ਪੀੜਤ ਰਮਨਦੀਪ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਲੱਖ ਰੁਪਏ ਨਕਦ ਤੇ ਲਗਭਗ ਪੰਜ ਤੋਲੇ ਸੋਨਾ ਚੋਰੀ ਹੋ ਗਿਆ ਹੈ। ਇਸ ਘਟਨਾ ਨਾਲ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਤੇ ਪ੍ਰਸ਼ਾਸਨ ਕੋਲੋਂ ਚੋਰਾਂ ਦੀ ਭਾਲ ਕਰਕੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ। ਦਿਨ ਦਿਹਾੜੇ ਹੋ ਰਹੀਆਂ ਇਸ ਤਰ੍ਹਾਂ ਦੀਆਂ ਚੋਰੀਆਂ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।