ਲਖਵਿੰਦਰ ਸਿੰਘ ਥਿੰਦ ਨੇ ਕਬੀਰਪੁਰ ਥਾਣੇ ਦਾ ਸੰਭਾਲਿਆ ਚਾਰਜ
ਲਖਵਿੰਦਰ ਸਿੰਘ ਥਿੰਦ ਨੇ ਕਬੀਰਪੁਰ ਥਾਣੇ ਦਾ ਸੰਭਾਿਲਆ ਚਾਰਜ
Publish Date: Sun, 02 Feb 2025 05:27 PM (IST)
Updated Date: Sun, 02 Feb 2025 05:31 PM (IST)
ਲਖਵਿੰਦਰ ਸਿੰਘ ਥਿੰਦ ਨੇ ਕਬੀਰਪੁਰ ਥਾਣੇ ਦਾ ਸੰਭਾਲਿਆ ਚਾਰਜ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪੁਲਿਸ ਸਟੇਸ਼ਨ ਕਬੀਰਪੁਰ ਵਿਖੇ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਥਾਣਾ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਲਖਵਿੰਦਰ ਸਿੰਘ ਥਿੰਦ ਪਹਿਲਾਂ ਵੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਥਾਣਿਆਂ ’ਚ ਸੇਵਾ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਜਾਣਕਾਰੀ ਦਿੰਦਿਆਂ ਐੱਸਐੱਚਓ ਕਬੀਰਪੁਰ ਲਖਵਿੰਦਰ ਸਿੰਘ ਥਿੰਦ ਨੇ ਕਿਹਾ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸਐਸਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀਐਸਪੀ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ’ਚ ਪੁਲਿਸ ਦਾ ਸਾਥ ਦੇਣ ਜਾਣ ਐੱਸਐੱਚਓ ਕਬੀਰਪੁਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।