ਮਹਾਂਸ਼ਿਵਰਾਤਰੀ ਮੌਕੇ ਪਿੰਡ ਸੁਲਤਾਨਪੁਰ ਰੂਰਲ ’ਚ ਲਗਾਇਆ ਲੰਗਰ
ਮਹਾਸ਼ਿਵਰਾਤਰੀ ਮੌਕੇ ਪਿੰਡ ਸੁਲਤਾਨਪੁਰ ਰੂਰਲ ਵਿੱਚ ਲਗਾਇਆ ਲੰਗਰ
Publish Date: Sun, 22 Feb 2026 09:16 PM (IST)
Updated Date: Sun, 22 Feb 2026 09:18 PM (IST)

ਸੱਜਣ ਸਿੰਘ ਚੀਮਾ ਨੇ ਦਿੱਤੀਆਂ ਮਹਾਂਸ਼ਿਵਰਾਤਰੀ ਦੀਆਂ ਵਧਾਈਆਂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੂਲਤਾਨਪੁਰ ਲੋਧੀ : ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ’ਤੇ ਪਿੰਡ ਸੁਲਤਾਨਪੁਰ ਰੂਰਲ ਵਿਚ ਸਰਪੰਚ ਤਿਲਕਰਾਜ ਦੀ ਅਗਵਾਈ ਹੇਠ ਸ਼ਰਧਾਲੂਆਂ ਲਈ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਪ੍ਰਸਾਦ ਗ੍ਰਹਿਣ ਕੀਤਾ। ਲੰਗਰ ਸੇਵਾ ਦੌਰਾਨ ਸ਼ਰਧਾਲੂਆਂ ਵੱਲੋਂ ਭਗਵਾਨ ਸ਼ਿਵ ਦੀ ਭਗਤੀ ਕਰਦੇ ਹੋਏ ਪੂਜਾ-ਅਰਚਨਾ ਕੀਤੀ ਗਈ ਤੇ ਸਾਂਝੇ ਲੰਗਰ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਲੰਗਰ ਵਿਚ ਸੇਵਾ ਕਰ ਰਹੇ ਸੇਵਾਦਾਰਾਂ ਤੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਤੇ ਸਭ ਨੂੰ ਮਹਾਂਸ਼ਿਵਰਾਤਰੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਆਧਿਆਤਮਿਕ ਤਾਕਤ ਦੇ ਨਾਲ-ਨਾਲ ਸੇਵਾ, ਸਮਰਪਣ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਸਰਪੰਚ ਤਿਲਕਰਾਜ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਕ ਪ੍ਰੋਗਰਾਮ ਸਮਾਜ ਵਿਚ ਸਕਾਰਾਤਮਕ ਊਰਜਾ ਭਰਦੇ ਹਨ ਤੇ ਲੋਕਾਂ ਨੂੰ ਇਕਜੁੱਟ ਕਰਦੇ ਹਨ। ਸਰਪੰਚ ਤਿਲਕਰਾਜ ਨੇ ਦੱਸਿਆ ਕਿ ਮਹਾਂਸ਼ਿਵਰਾਤਰੀ ਦੇ ਮੌਕੇ ’ਤੇ ਹਰ ਸਾਲ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ, ਤਾਂ ਜੋ ਸ਼ਰਧਾਲੂਆਂ ਦੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਨੇ ਸਾਰੇ ਸਹਿਯੋਗੀਆਂ, ਨੌਜਵਾਨਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਜਿਹੇ ਪ੍ਰੋਗਰਾਮ ਕਾਮਯਾਬ ਹੁੰਦੇ ਹਨ। ਲੰਗਰ ਦੌਰਾਨ ਸ਼ਰਧਾਲੂਆਂ ਲਈ ਚਾਹ, ਹਲਵਾ, ਫਲ, ਟਿੱਕੀ, ਨੂਡਲਜ਼, ਚਾਵਲ ਤੇ ਹੋਰ ਪ੍ਰਸਾਦ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ। ਇਸ ਮੌਕੇ ਸਰਪੰਚ ਤਿਲਕਰਾਜ, ਵਿਸ਼ਵ ਸੂਫ਼ੀ ਸੰਤ ਸਮਾਜ ਦੇ ਬਲਾਕ ਪ੍ਰਧਾਨ ਦਵਿੰਦਰ ਭਗਤ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਪੀਏ ਲਵਪ੍ਰੀਤ ਸਿੰਘ ਤੇ ਮਨੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੋਨੂ, ਬਬਲੂ, ਗੁਰਪ੍ਰੀਤ ਸਿੰਘ, ਵਿਕਰਮ ਕੁਮਾਰ, ਹਰਭਜਨ ਸਿੰਘ, ਮਾਣੀ, ਤੋਤਾ, ਬਲਵਿੰਦਰ, ਸ਼ੰਕਰ, ਸ਼ੰਭੂ, ਸਰਵਨ, ਪਰਵਿੰਦਰ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।