ਸ੍ਰੀ ਅਨੰਦਪੁਰ ਸਾਹਿਬ ’ਚ 23 ਤੋਂ 29 ਤੱਕ ਲਗਾਏ ਜਾਣਗੇ ਲੰਗਰ
ਸ਼ਤਾਬਦੀ ਸਮਾਗਮਾਂ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 29 ਤੱਕ ਲਗਾਏ ਜਾਣਗੇ ਲੰਗਰ
Publish Date: Thu, 20 Nov 2025 09:41 PM (IST)
Updated Date: Thu, 20 Nov 2025 09:43 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਪ੍ਰਬੰਧ ਚਲਾ ਰਹੇ ਬਾਬਾ ਸੰਗਤ ਸਿੰਘ ਖਾਲਸਾ ਦਲ ਪੰਜਾਬ ਵੁਲੋਂ ਪ੍ਰਧਾਨ ਗੁਰਮੁੱਖ ਸਿੰਘ ਨਵਾਂਸ਼ਹਿਰ ਅਤੇ ਜਥੇਦਾਰ ਤਰਲੋਚਨ ਸਿੰਘ ਰੁੜਕਾ ਖੁਰਦ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਲਈ 23 ਤੋਂ 29 ਨਵੰਬਰ ਤੱਕ ਖੁੱਲੇ ਲੰਗਰ ਲਗਾਏ ਜਾ ਰਹੇ ਹਨ। ਜਥੇਦਾਰ ਜਤਿੰਦਰ ਸਿੰਘ ਖਾਲਸਾ ਅਤੇ ਹਰਮੇਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੋਲੇ ਮੁਹੱਲੇ, ਵਿਸਾਖੀ ਅਤੇ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਅਤੇ ਇਸ ਵਾਰ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਫਤਾਵਾਰੀ ਸਮਾਗਮਾਂ ਮੌਕੇ ਸੰਗਤਾਂ ਦੀ ਸੇਵਾ ਲਈ ਲੰਗਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਕੈਪਸ਼ਨ-20ਪੀਐਚਜੀ12 ਕੈਪਸ਼ਨ- 20ਪੀਐਚਜੀ13