ਪੰਜਾਬ ’ਚ ਕਾਨੂੰਨ-ਵਿਵਸਥਾ ਨਾਕਾਮ : ਬੱਸੀ
ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਕਾਮ: ਸਤਬੀਰ ਸਿੰਘ ਬੱਸੀ ਦਾ ਸਰਕਾਰ ‘ਤੇ ਤਿੱਖਾ ਹਮਲਾ
Publish Date: Tue, 24 Mar 2026 07:21 PM (IST)
Updated Date: Tue, 24 Mar 2026 07:25 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਕ੍ਰਾਈਮ ਕੰਟ੍ਰੋਲ ਆਰਗਨਾਈਜੇਸ਼ਨ ਪੰਜਾਬ ਸਤਬੀਰ ਸਿੰਘ ਬੱਸੀ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਵਿਚ ਗੁੰਡਾਗਰਦੀ, ਲੁੱਟਾਂ-ਖੋਹਾਂ, ਚੋਰੀਆਂ, ਡਕੈਤੀਆਂ ਤੇ ਕਤਲਾਂ ਦੇ ਮਾਮਲੇ ਵੱਧ ਰਹੇ ਹਨ, ਜਦਕਿ ਧਾਰਮਿਕ ਸਥਾਨਾਂ ‘ਤੇ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸਤਬੀਰ ਸਿੰਘ ਬੱਸੀ ਨੇ ਕਿਹਾ ਕਿ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਅਸਫਲ ਰਹੀ ਹੈ, ਜਿਸ ਕਾਰਨ ਆਮ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਕਾਨੂੰਨ-ਵਿਵਸਥਾ ਸੁਧਾਰਨ ਲਈ ਠੋਸ ਕਦਮ ਚੁੱਕੇ ਤਾਂ ਜੋ ਲੋਕਾਂ ਵਿਚ ਭਰੋਸਾ ਬਣਾਇਆ ਜਾ ਸਕੇ।