ਹਿੰਦੂ ਕੰਨਿਆ ਕਾਲਜ ’ਚ ਭਾਸ਼ਣ ਮੁਕਾਬਲਾ ਕਰਵਾਇਆ
ਕਾਲਜ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ
Publish Date: Fri, 28 Nov 2025 07:52 PM (IST)
Updated Date: Fri, 28 Nov 2025 07:53 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੀ ਅਗਵਾਈ ਹੇਠ ਸਥਾਨਕ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਵਿਦਿਆਰਥੀ ਲੀਗਲ ਲਿਟਰੇਸੀ ਸੈੱਲ ਵੱਲੋਂ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਇੱਕ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ ਤੇ ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਤੇ ਆਪਣੇ ਵਿਚਾਰ ਪ੍ਰਗਟ ਕੀਤੇ । ਮੁਕਾਬਲੇ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਕੌਰ, ਹਿੰਦੀ ਵਿਭਾਗ ਦੇ ਮੈਡਮ ਡਾ. ਤਜਿੰਦਰ ਕੌਰ ਤੇ ਅੰਗਰੇਜ਼ੀ ਵਿਭਾਗ ਦੇ ਮੈਡਮ ਰੀਨਾ ਮਲੀ ਨੇ ਆਪਣੀ ਨਿਰਪੱਖ ਜੱਜਮੈਂਟ ਦਿੱਤੀ।10 2 ਆਰਟਸ ਦੀ ਸੁਖਮਨਪ੍ਰੀਤ ਕੌਰ ਸਪੁੱਤਰੀ ਸ਼੍ਰੀ ਦਲਬੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਤੇ 10 2 ਕਾਮਰਸ ਦੀ ਭੂਮਿਕਾ ਸਪੁਤਰੀ ਸ਼੍ਰੀ ਸੁਨੀਲ ਕੌੜਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕੁਲਵਿੰਦਰ ਕੌਰ ਨੇ ਸਮਾਜਿਕ ਜਾਗਰੂਕਤਾ ਪੈਦਾ ਕਰਨ ਦੇ ਯਤਨਾਂ ਲਈ ਵਿਦਿਆਰਥੀ ਕਾਨੂੰਨੀ ਸਾਖਰਤਾ ਸੈੱਲ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀ ਕਾਨੂੰਨੀ ਸਾਖਰਤਾ ਸੈੱਲ ਦੇ ਕਨਵੀਨਰ ਡਾ. ਰੀਤੂ ਗੁਪਤਾ, ਸ਼੍ਰੀਮਤੀ ਰਮਨਦੀਪ ਕੌਰ, ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ, ਅਧਿਆਪਨ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ। ਡਾ. ਰੇਣੂ ਸੋਨੀ ਨੇ ਮੰਚ ਸੰਚਾਲਨ ਬਾਖ਼ੂਬੀ ਕੀਤਾ।