ਲਾਇਨਜ਼ ਕਲੱਬ ਬੇਗੋਵਾਲ 'ਸੇਵਾ' ਦੀ ਹੋਈ ਅਹਿਮ ਮੀਟਿੰਗ
ਲਾਇਨਜ਼ ਕਲੱਬ ਬੇਗੋਵਾਲ 'ਸੇਵਾ' ਦੀ ਅਹਿਮ ਮੀਟਿੰਗ ਹੋਈ; ਸਮਾਜ ਭਲਾਈ ਕਾਰਜਾਂ ਦੀ ਰੂਪ-ਰੇਖਾ ਉਲੀਕੀ
Publish Date: Sun, 26 Apr 2026 10:06 PM (IST)
Updated Date: Sun, 26 Apr 2026 10:10 PM (IST)

ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ : ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਚੇਅਰਮੈਨ ਵਿਰਸਾ ਸਿੰਘ ਤੇ ਕਲੱਬ ਪ੍ਰਧਾਨ ਦਵਿੰਦਰ ਸਿੰਘ ਡਿੰਪਲ ਦੀ ਅਗਵਾਈ ਵਿਚ ਕਲੱਬ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ ਕਰਨਾ ਤੇ ਆਉਣ ਵਾਲੇ ਸਮੇਂ ਲਈ ਨਵੇਂ ਪ੍ਰੋਜੈਕਟਾਂ ਦੀ ਯੋਜਨਾ ਬਣਾਉਣਾ ਸੀ। ਇਸ ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ ਐੱਮਜੇਐੱਫ, ਚੇਅਰਮੈਨ ਵਿਰਸਾ ਸਿੰਘ ਪੀਐੱਮਜੇਐੱਫ ਨੇ ਪਿਛਲੇ ਸਮੇਂ ਦੌਰਾਨ ਲਗਾਏ ਗਏ ਸਮਾਜ ਸੇਵੀ ਪ੍ਰੋਜੈਕਟ ਪ੍ਰਤੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਦਿੱਤਾ ਗਿਆ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸਮਾਜ ਸੇਵਾ ਦਾ ਸੰਕਲਪ : ਮੀਟਿੰਗ ਦੌਰਾਨ ਮੈਂਬਰਾਂ ਨੇ ਮਾਨਵਤਾ ਦੀ ਸੇਵਾ ਲਈ ਵਚਨਬੱਧਤਾ ਦੁਹਰਾਈ। ਕਲੱਬ ਦੇ ਪ੍ਰਧਾਨ ਨੇ ਕਿਹਾ ਕਿ ਲਾਇਨਜ਼ ਕਲੱਬ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹੇਗਾ। ਆਉਣ ਵਾਲੇ ਦਿਨਾਂ ਵਿਚ ਕਲੱਬ ਵੱਲੋਂ ਖੂਨਦਾਨ ਕੈਂਪ, ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਤੇ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਗਰੀਬ ਤੇ ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿਚ ਮਦਦ ਕਰਨ ਤੇ ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਹਿਯੋਗ ਦੇਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ, ਸੈਕਟਰੀ, ਕੈਸ਼ੀਅਰ ਤੇ ਹੋਰ ਸੀਨੀਅਰ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮੂਹ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਸੀ ਤਾਲਮੇਲ ਨਾਲ ਕਲੱਬ ਦੇ ਸੇਵਾ ਕਾਰਜਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਅੱਗੇ ਵਧਾਉਣਗੇ। ਇਸ ਮੌਕੇ ਲਾਇਨ ਸਿਮਰਜੀਤ ਸਿੰਘ ਪੀਐੱਮਜੀਐੱਫ, ਲਖਬੀਰ ਸਿੰਘ, ਦਰਸ਼ਨ ਸਿੰਘ, ਜਤਿੰਦਰ ਸਿੰਘ, ਮਨਿੰਦਰ ਸਿੰਘ, ਨਿਸ਼ਾਨ ਸਿੰਘ ਚੀਮਾ, ਜਗਤਾਰ ਸਿੰਘ ਹਾਜ਼ਰ ਸਨ।