ਲੋਨ ਮੇਲੇ ’ਚ 27 ਲੱਖ 30 ਹਜ਼ਾਰ ਦੀ ਕਰਜ਼ਾ ਰਾਸ਼ੀ ਵੰਡੀ
ਲੋਨ ਮੇਲੇ ਤਹਿਤ ਸਵੈ ਸਹਾਇਤਾ ਗਰੁੱਪਾਂ ਨੂੰ 27 ਲੱਖ 30 ਹਜਾਰ ਕਰਜ਼ਾ ਰਾਸ਼ੀ ਵੰਡੀ
Publish Date: Thu, 29 Jan 2026 08:18 PM (IST)
Updated Date: Thu, 29 Jan 2026 08:19 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਵਿਚ ਪੰਜਾਬ ਸਖੀ ਸ਼ਕਤੀ ਮੇਲਾ 2026 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਤੀ 28 ਤੋਂ 30 ਜਨਵਰੀ 2026 ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਅਜੀਵਿਕਾ ਮਿਸ਼ਨ ਅਧੀਨ ਬਣਾਏ ਗਏ ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ ਵੱਲੋਂ ਹੱਥੀਂ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਤੇ ਵਿਕਰੀ ਕੀਤੀ ਜਾ ਰਹੀ ਹੈ। ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰ ਪਾਲ ਸਿੰਘ ਵੱਲੋਂ ਬਲਾਕ ਸੁਲਤਾਨਪੁਰ ਲੋਧੀ ਕਪੂਰਥਲਾ ਤੇ ਨਡਾਲਾ ਦੇ ਪਿੰਡਾਂ ਵਿਚ ਚੱਲ ਰਹੇ 25 ਸੈਲਫ ਗਰੁੱਪਾਂ ਦੇ ਮੈਂਬਰਾਂ ਨੂੰ ਕੁੱਲ 27 ਲੱਖ 30 ਹਜ਼ਾਰ ਰੁਪਏ ਦੀ ਕਰਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਵਿੱਤੀ ਸਹਾਇਤਾ ਨਾਲ ਅਜੀਵਿਕਾ ਮਿਸ਼ਨ ਅਧੀਨ ਗਰੀਬ ਔਰਤਾਂ ਵੱਲੋਂ ਆਪਣੇ ਰੋਜ਼ਗਾਰ ਸ਼ੁਰੂ ਕਰਕੇ ਕਮਾਈ ਕਰਨ ਦੇ ਸਾਧਨ ਪੈਦਾ ਕੀਤੇ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦਾ ਆਰਥਿਕ ਤੇ ਸਮਾਜਿਕ ਤੌਰ ’ਤੇ ਵਿਕਾਸ ਹੋ ਸਕੇ। ਇਸ ਤੋਂ ਇਲਾਵਾ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਦਾ ਲੋਕਾਂ ਵੱਲੋਂ ਆਨੰਦ ਮਾਣਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਆਮ ਆਦਮੀ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਢੋਟ, ਸਾਹਿਲ ਉਬਰਾਏ ਸੁਪਰਡੈਂਟ, ਗਗਨਦੀਪ ਸਿੰਘ ਡੀਪੀਐੱਮ ਹਾਜ਼ਰ ਸਨ।