ਜੀਡੀ ਗੋਇਨਕਾ ਸਕੂਲ ’ਚ ਮਨਾਇਆ ਲੋਹੜੀ ਦਾ ਤਿਉਹਾਰ
ਜੀਡੀ ਗੋਇਨਕਾ ਸਕੂਲ ’ਚ ਮਨਾਇਆ ਲੋਹੜੀ ਦਾ ਤਿਉਹਾਰ
Publish Date: Thu, 15 Jan 2026 07:40 PM (IST)
Updated Date: Thu, 15 Jan 2026 07:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ, ਪ੍ਰਿੰਸੀਪਲ ਡਾ. ਹਿਨਾ ਅਰੋੜਾ ਤੇ ਸਮੂਹ ਸਟਾਫ ਵੱਲੋਂ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੂੰਗਫਲੀ ਅਤੇ ਰੇਵੜੀ ਪਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਸਕੂਲ ਨਾ ਆਉਂਦਿਆਂ ਹੋਇਆ ਵੀ ਘਰਾਂ ਵਿਚ ਲੋਹੜੀ ਦਾ ਤਿਉਹਾਰ ਪਰਿਵਾਰ ਸਮੇਤ ਮਨਾਇਆ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਤਸਵੀਰਾਂ ਸਕੂਲ ਨਾਲ ਸਾਂਝੀਆਂ ਕੀਤੀਆਂ। ਉਪਰੰਤ ਸਮੂਹ ਸਟਾਫ ਨੂੰ ਮੂੰਗਫਲੀ ਅਤੇ ਰਿਓੜੀਆਂ ਵੰਡੀਆਂ ਗਈਆਂ। ਇਸ ਮੌਕੇ ਚੇਅਰਮੈਨ ਸੁਖਦੇਵ ਸਿੰਘ ਜੀ ਅਤੇ ਪ੍ਰਿੰਸੀਪਲ ਡਾ. ਹਿਨਾ ਅਰੋੜਾ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਪਿਆਰ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਸਭ ਨੂੰ ਇਕੱਠੇ ਹੋ ਕੇ ਆਪਣੀ ਸੰਸਕ੍ਰਿਤੀ ਅਤੇ ਰਵਾਇਤਾਂ ਨੂੰ ਸਾਂਭ ਕੇ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮੂਹ ਸਟਾਫ ਨੂੰ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।