LPU 'ਚ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਸੁਸਾਈਡ ਨੋਟ ਆਇਆ ਸਾਹਮਣੇ, ਮੌਤ ਲਈ ਐੱਨਆਈਟੀ ਕਾਲੀਕਟ ਦੇ ਪ੍ਰੋਫੈਸਰ ਨੂੰ ਠਹਿਰਾਇਆ ਜ਼ਿੰਮੇਵਾਰ
LPG Suicide case : ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ਵਿਖੇ ਥੋੜ੍ਹੀ ਦੇਰ ਬਾਅਦ ਮ੍ਰਿਤਕ ਏਜੀਨ ਦਾ ਪੋਸਟਮਾਰਟਮ ਹੋਣ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮੋਰਚਰੀ ਦੇ ਬਾਹਰ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਥੋੜ੍ਹੀ ਦੇਰ ਬਾਅਦ ਸਿਵਲ ਹਸਪਤਾਲ ਫਗਵਾੜਾ ਪੁੱਜਣ ਵਾਲੇ ਹਨ।
Publish Date: Wed, 21 Sep 2022 12:33 PM (IST)
Updated Date: Wed, 21 Sep 2022 05:17 PM (IST)
LPU Suicide Case : ਪੰਜਾਬੀ ਜਾਗਰਣ ਟੀਮ, ਫਗਵਾੜਾ : ਪੀਯੂ ਚੰਡੀਗੜ੍ਹ 'ਚ ਹੋਏ ਹੰਗਾਮੇ ਤੋਂ ਬਾਅਦ ਇਸ ਵਾਰ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੀ ਹੰਗਾਮੇ ਦੀ ਭੇਟ ਚੜ੍ਹਦੀ ਹੋਈ ਨਜ਼ਰ ਆ ਰਹੀ ਹੈ। ਬੀਤੀ ਰਾਤ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਤੇ ਵਿਦਿਆਰਥੀਆਂ ਨੇ ਐਲਪੀਯੂ 'ਚ ਹੰਗਾਮਾ ਵੀ ਕੀਤਾ। ਇਸੇ ਦੌਰਾਨ ਮ੍ਰਿਤਕ ਏਜੀਨ ਵੱਲੋਂ ਲਿਖਿਆ ਸੁਸਾਈਡ ਨੋਟ ਸਾਹਮਣੇ ਆਇਆ ਹੈ ਜਿਸ ਵਿਚ ਉਸਨੇ ਆਪਣੇ ਐੱਨਆਈਟੀ ਕਾਲੀਕਟ ਦੇ ਪ੍ਰੋਫ਼ੈਸਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਲਿਖਿਆ ਹੈ ਕਿ ਪ੍ਰੋਫ਼ੈਸਰ ਵੱਲੋਂ ਉਸਨੂੰ ਤੰਗ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਸੁਸਾਈਡ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਖ਼ੁਦਕੁਸ਼ੀ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਉਸਦਾ ਲਿਖਿਆ ਇਕ ਖ਼ੁਦਕੁਸ਼ੀ ਨੋਟ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਵਿਚ ਉਕਤ ਵਿਦਿਆਰਥੀ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਨੂੰ ਇਸ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ ਜਦਕਿ ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਹੈ ਕਿ ਮ੍ਰਿਤਕ ਵਿਦਿਆਰਥੀ ਨੇ ਆਪਣੇ ਕੁਝ ਨਿੱਜੀ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਹੈ। ਹਾਲਾਂਕਿ ਇਹ ਖ਼ੁਦਕੁਸ਼ੀ ਨੋਟ ਪਾੜ ਕੇ ਜੋੜਿਆ ਹੋਇਆ ਹੈ। ਇਹ ਸਭ ਕੁਝ ਹੁਣ ਜਾਂਚ ਦਾ ਵਿਸ਼ਾ ਹੈ ਤੇ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।
ਦੂਜੇ ਪਾਸੇ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ਵਿਖੇ ਥੋੜ੍ਹੀ ਦੇਰ ਬਾਅਦ ਮ੍ਰਿਤਕ ਏਜੀਨ ਦਾ ਪੋਸਟਮਾਰਟਮ ਹੋਣ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮੋਰਚਰੀ ਦੇ ਬਾਹਰ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਥੋੜ੍ਹੀ ਦੇਰ ਬਾਅਦ ਸਿਵਲ ਹਸਪਤਾਲ ਫਗਵਾੜਾ ਪੁੱਜਣ ਵਾਲੇ ਹਨ।