ਸ਼ਹੀਦੀ ਜੋੜ ਮੇਲੇ ਮੌਕੇ ਮੈਸੀ ਟਰੈਕਟਰਾਂ ਦੀ ਵਿਸ਼ਾਲ ਪ੍ਰਦਰਸ਼ਨੀ
ਸ਼ਹੀਦੀ ਜੋੜ ਮੇਲੇ ਮੌਕੇ ਮੈਸੀ ਟਰੈਕਟਰਾਂ ਦੀ ਵਿਸ਼ਾਲ ਪ੍ਰਦਰਸ਼ਨੀ
Publish Date: Sun, 10 May 2026 07:46 PM (IST)
Updated Date: Sun, 10 May 2026 07:48 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੁਨੀਆ ਦੀ ਸਭ ਤੋਂ ਵੱਡੀ ਟਰੈਕਟਰ ਕੰਪਨੀ ਟਾਫੇ ਦੇ ਵੱਖ-ਵੱਖ ਮਾਡਲਾਂ ਦੀ ਵਿਸ਼ਾਲ ਪ੍ਰਦਰਸ਼ਨੀ ਐੱਮ ਐਂਡ ਐੱਨ ਟਰੈਕਟਰ ਕੰਪਨੀ ਸੁਲਤਾਨਪੁਰ ਲੋਧੀ ਵੱਲੋਂ ਧੰਨ ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਸਲਾਨਾ ਸ਼ਹੀਦੀ ਜੋੜ ਮੇਲੇ ਮੌਕੇ ਪਿੰਡ ਠੱਟਾ ਪੁਰਾਣਾ ਵਿਖੇ ਲਾਈ ਗਈ ਜਿਸ ਵਿਚ ਇਲਾਕੇ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਦਿਲਚਸਪੀ ਵਿਖਾਈ ਗਈ। ਇਸ ਮੌਕੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਐੱਮਡੀ ਕਮਲਜੀਤ ਸਿੰਘ ਨੇ ਦੱਸਿਆ ਕਿ ਟਾਫੇ ਦੇ ਸਾਰੇ ਮਾਡਲ ਅਤਿ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ, ਜੋ ਸਭ ਤਰ੍ਹਾਂ ਦੇ ਧੰਦਿਆਂ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਤੇਲ ਦੀ ਘੱਟ ਖਪਤ ਕਰਨ ਵਾਲਾ ਆਧੁਨਿਕ ਟਰੈਕਟਰ ਹੈ, ਜੋ ਬਹੁਤ ਹੀ ਘੱਟ ਕੀਮਤ ’ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ 254 ਮਾਡਲ ’ਤੇ ਤੇ ਢਾਈ ਲੱਖ ਵਾਲੀ ਸਕੀਮ ਵੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਟਾਫੇ ਦਾ 9500 ਮਾਡਲ ਕਿਸਾਨਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ ਜੋ ਕਿ ਹਰ ਤਰ੍ਹਾਂ ਦੇ ਭਾਰੀ ਕੰਮ ਨੂੰ ਅਸਾਨੀ ਨਾਲ ਕਰਦਾ ਹੈ। ਇਸ ਮੌਕੇ ਟਾਫੇ ਦੇ ਨਵੇਂ ਲਾਂਚ ਕੀਤੇ ਗਏ ਮਾਡਲ 7575 ਨੂੰ ਕਿਸਾਨਾਂ ਨੇ ਭਰਵਾਂ ਹੁੰਗਾਰਾ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਟਰੈਕਟਰ 75 ਹਾਰਸ ਪਾਵਰ ਦੀ ਸ਼੍ਰੇਣੀ ਵਿਚ ਆਉਂਦਾ ਹੈ ਇਸ ਦੀ ਤੇਲ ਖ਼ਪਤ ਸਭ ਤੋਂ ਘੱਟ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਟਰੈਕਟਰਾਂ ਦੀ ਸਰਵਿਸ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਗ੍ਰਾਹਕ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਟਰੈਕਟਰ ਆਲੂਆਂ ਦੀ ਖੇਤੀ ਤੋਂ ਇਲਾਵਾ ਖੇਤੀ ਦੇ ਹਰ ਇਕ ਧੰਦੇ ਲਈ ਜਾਨਦਾਰ ਟਰੈਕਟਰ ਹੈ। ਇਸ ਮੌਕੇ ਨੰਬਰਦਾਰ ਮਨਜੀਤ ਸਿੰਘ, ਸਰਪੰਚ ਬਲਜਿੰਦਰ ਸਿੰਘ ਪਾਲਾ, ਜਗਮੋਹਣ ਸਿੰਘ, ਸ਼ਿੰਗਾਰਾ ਸਿੰਘ, ਕੁਲਬੀਰ ਸਿੰਘ, ਪਰਮਿੰਦਰ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਮਨੀ ਦਰੀਏਵਾਲ, ਮੁਖਤਾਰ ਸਿੰਘ ਖਿੰਡਾ,ਅਮ੍ਰਿਤਪਾਲ ਸਿੰਘ ਦਰੀਏਵਾਲ, ਲੈਕਚਰਾਰ ਕਸ਼ਮੀਰ ਸਿੰਘ, ਮੁਖਤਾਰ ਸਿੰਘ ਚੰਦੀ ਆਦਿ ਹਾਜ਼ਰ ਸਨ।