ਮਾਸਟਰ ਜਗੀਰ ਸਿੰਘ ਬਾਜਵਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ
ਮਾਸਟਰ ਜਗੀਰ ਸਿੰਘ ਬਾਜਵਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ
Publish Date: Thu, 19 Mar 2026 09:21 PM (IST)
Updated Date: Thu, 19 Mar 2026 09:25 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੀਨੀਅਰ ਪੱਤਰਕਾਰ ਮਾਸਟਰ ਜਗੀਰ ਸਿੰਘ ਬਾਜਵਾ ਦਾ ਅੱਜ ਦੁਪਹਿਰ ਵੇਲੇ ਅਚਾਨਕ ਦੇਹਾਂਤ ਹੋ ਗਿਆ, ਜਿਸ ਨਾਲ ਪਰਿਵਾਰ ਸਮੇਤ ਸ਼ਹਿਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸਵਰਗੀ ਮਾਸਟਰ ਜਗੀਰ ਸਿੰਘ ਬਾਜਵਾ ਦਾ ਅੰਤਿਮ ਸਸਕਾਰ 20 ਮਾਰਚ ਦੁਪਹਿਰ 1 ਵਜੇ ਅੱਜ ਸ਼ਿਵਪੁਰੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਅਕਾਲੀ ਦਲ ਦੇ ਪੀਏਸੀ ਮੈਂਬਰ ਇੰਜੀ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਮੈਂਬਰ ਐੱਸਜੀਪੀਸੀ, ਜਥੇਦਾਰ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਕੁਲਦੀਪ ਸਿੰਘ ਬੂਲੇ, ਸੁਖਦੇਵ ਸਿੰਘ ਨਾਨਕਪੁਰ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਪ੍ਰੋਫੈਸਰ ਬਲਦੇਵ ਸਿੰਘ ਟੀਟਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ, ਕਾਮਰੇਡ ਬਲਦੇਵ ਸਿੰਘ, ਮਾਸਟਰ ਚਰਨ ਸਿੰਘ ਹੈਬਤਪੁਰ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਮੁਖਤਾਰ ਸਿੰਘ ਚੰਦੀ, ਕੁਲਦੀਪ ਸਿੰਘ ਸਾਂਗਰਾ, ਕਿਸਾਨ ਆਗੂ ਸਰਵਣ ਸਿੰਘ ਕਰਮਜੀਤਪੁਰ, ਮਾਸਟਰ ਸੁੱਚਾ ਸਿੰਘ ਮਿਰਜਾਪੁਰ, ਸਰਵਣ ਸਿੰਘ ਚੰਦੀ, ਮਾਸਟਰ ਦੇਸ ਰਾਜ ਬੂਲਪੁਰ, ਪ੍ਰੈਸ ਕਲੱਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਆਦਿ ਸਮੇਤ ਸਮੂਹ ਪੱਤਰਕਾਰ ਭਾਈਚਾਰੇ ਤੇ ਹੋਰ ਸ਼ਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।