ਕਿਰਤੀ ਕਿਸਾਨ ਯੂਨੀਅਨ ਬਲਾਕ ਨਡਾਲਾ ਦੀ ਹੋਈ ਮੀਟਿੰਗ
ਕਿਰਤੀ ਕਿਸਾਨ ਯੂਨੀਅਨ ਬਲਾਕ ਨਡਾਲਾ ਦੀ ਹੋਈ ਮੀਟਿੰਗ
Publish Date: Sat, 24 Jan 2026 10:35 PM (IST)
Updated Date: Sat, 24 Jan 2026 10:37 PM (IST)

--26 ਨੂੰ ਕਪੂਰਥਲੇ ’ਚ ਕੱਢੇ ਜਾ ਰਹੇ ਟਰੈਕਟਰ ਮਾਰਚ ’ਚ ਸ਼ਾਮਲ ਹੋਣ ਦਾ ਕੀਤਾ ਫੈਸਲਾ ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਕਿਰਤੀ ਕਿਸਾਨ ਯੂਨੀਅਨ ਨਡਾਲਾ ਬਲਾਕ ਦੀ ਮੀਟਿੰਗ ਪਿੰਡ ਲੱਖਣ ਕੇ ਪੱਡੇ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕਿਸਾਨਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਪੂਰੀ ਬਿਜਲੀ ਪ੍ਰਣਾਲੀ ਆਪਣੇ ਕਬਜ਼ੇ ਵਿਚ ਲੈਣ ਦੀ ਨੀਅਤ ਨਾਲ 2025 ਸੋਧ ਬਿਜਲੀ ਬਿੱਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਬਜਟ ਸੈਸ਼ਨ ਦੌਰਾਨ ਇਹ ਬਿੱਲ ਪੇਸ਼ ਕਰਦੀ ਹੈ ਤਾਂ ਯੂਨੀਅਨ ਵੱਲੋਂ ਅਗਲੇ ਦਿਨ ਤਿੰਨ ਘੰਟਿਆਂ ਲਈ ਰੇਲਾਂ ਰੋਕ ਕੇ ਤਿੱਖਾ ਵਿਰੋਧ ਕੀਤਾ ਜਾਵੇਗਾ, ਤਾਂ ਜੋ ਇਸ ਕਿਸਾਨ ਵਿਰੋਧੀ ਬਿੱਲ ਨੂੰ ਵਾਪਸ ਲਿਆ ਜਾ ਸਕੇ। ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ ’ਤੇ 26 ਜਨਵਰੀ ਨੂੰ ਕਪੂਰਥਲਾ ਵਿਖੇ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ 27 ਜਨਵਰੀ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੋਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਲਗਾਏ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਯੂਨੀਅਨ ਦੇ ਸੱਦੇ ਅਨੁਸਾਰ ਪਿੰਡ-ਪੱਧਰ ’ਤੇ ਮੈਂਬਰਸ਼ਿਪ ਮੁਹਿੰਮ ਚਲਾ ਕੇ ਕਮੇਟੀਆਂ ਬਣਾਈਆਂ ਜਾਣਗੀਆਂ ਤੇ ਜਲਦ ਹੀ ਨਡਾਲਾ ਬਲਾਕ ਦੀ ਚੋਣ ਕਰਵਾਈ ਜਾਵੇਗੀ। ਇਸ ਮੌਕੇ ਨਡਾਲਾ ਬਲਾਕ ਪ੍ਰਧਾਨ ਜਗਜੀਤ ਸਿੰਘ ਔਜਲਾ, ਜ਼ਿਲ੍ਹਾ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਗੁਰਬਾਗ ਸਿੰਘ ਤਾਜਪੁਰ, ਮਾਸਟਰ ਕੇਵਲ ਸਿੰਘ, ਜਸਵੰਤ ਸਿੰਘ ਵਿਰਲੀ, ਮਾਸਟਰ ਸਿੰਦਾ ਸਿੰਘ, ਫਕੀਰ ਸਿੰਘ, ਮਲਕੀਤ ਸਿੰਘ ਮੁਦੋਵਾਲ, ਗੁਰਜੀਤ ਸਿੰਘ ਪੱਡਾ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਿਤ ਵਿਰਲੀ, ਅਮ੍ਰਿਤਪਾਲ, ਅਮਰੀਕ ਸਿੰਘ, ਮੰਗਾਂ ਪੱਡਾ, ਹਰਮਨ, ਜਸਵੀਰ ਸਿੰਘ, ਬਲਦੇਵ ਸਿੰਘ, ਹਰਮਿੰਦਰ ਸਿੰਘ, ਸੁਖਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।