ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ : ਵਾਲੀਆ
ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਐਚਐਸ ਵਾਲੀਆ
Publish Date: Thu, 11 Dec 2025 09:24 PM (IST)
Updated Date: Fri, 12 Dec 2025 04:16 AM (IST)

--ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਵੱਖ-ਵੱਖ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਮੀਟਿੰਗਾਂ --ਕਿਹਾ-ਪਿੰਡ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸ਼ਮੇ ਕੀਤੇ ਗਏ ਰਿਕਾਡਤੋੜ ਕੰਮਾਂ ਨੂੰ ਯਾਦ ਕਰ ਰਹੇ ਹਨ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ: ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੇ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦੇ ਵਲੋਂ ਮਿਲ ਰਹੇ ਪਿਆਰ ਤੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਲੋਕ ਮੁੜ ਤੋਂ ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੇ ਗਏ ਰਿਕਾਡਤੋੜ ਕੰਮਾਂ ਨੂੰ ਯਾਦ ਕਰ ਰਹੇ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ । ਉਨ੍ਹਾਂ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਇੰਨੇ ਉਤਸ਼ਾਹ ਨਾਲ ਸ਼ਾਮਲ ਹੋ ਰਹੇ ਹਨ ਕਿ ਮੀਟਿੰਗ ਇੱਕ ਚੰਗੀ ਰੈਲੀ ਦਾ ਰੂਪ ਧਾਰਨ ਕਰ ਰਹੀਆਂ ਹਨ। ਵਾਲੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਧੱਕਾ ਕਰਨ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਚੋਣ ਕਮਿਸ਼ਨ ਨੇ ਚੋਣਾਂ ਲਈ ਸਮਾਂ ਹੀ ਇੰਨਾ ਕੁ ਦਿੱਤਾ ਕੇ ਵਿਰੋਧੀ ਪਾਰਟੀਆਂ ਚੋਣ ਹੀ ਨਾ ਲੜ ਸਕਣ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਨੇ ਆਪਣੇ ਰਾਜਨੀਤਕ ਜੀਵਨ ਵਿੱਚ ਕਦੀ ਵੀ ਸਰਕਾਰ ਵਲੋਂ ਏਨਾ ਧੱਕਾ ਨਹੀਂ ਵੇਖਿਆ । ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਬੂਥਾਂ ਤੇ ਮਿਲਟਰੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕੇ ਹਰ ਇਕ ਬੂਥਾ ਤੇ ਵੀਡੀਓ ਗਰਾਫੀ ਕਰਵਾਈ ਜਾਵੇ । ਇਸ ਮੌਕੇ ਵਾਲੀਆ ਨੇ ਪਾਰਟੀ ਵਰਕਰਾਂ ਨੂੰ ਡਟ ਕੇ ਮਿਹਨਤ ਕਰ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਐਚਐਸ ਵਾਲੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸੂਬੇ ਦੀ ਭਲਾਈ ਲਈ ਚੁੱਕੇ ਗਏ ਇਤਿਹਾਸਿਕ ਕਦਮਾਂ ਕਾਰਨ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦਾ ਸਾਥ ਦੇਣਗੇ । ਅਕਾਲੀ ਦਲ ਦੀ ਸਰਕਾਰ ਦੇ ਸਮੇਂ ਆਪਸੀ ਭਾਈਚਾਰਕ ਸਾਂਝ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵਧੀਆ ਕੰਮ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਸਤੀਆਂ ਤੇ ਬਿਹਤਰ ਸਹੂਲਤਾਂ ਮਿਲ ਮਿਲਦੀਆਂ ਸਨ। ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਹਾਸ਼ੀਏ ਤੇ ਚਲੀ ਗਈ ਹੈ। ਜਦਕਿ ਕਾਂਗਰਸ ਦੇ ਆਗੂ ਇਕ ਦੂਜੇ ਦੀਆਂ ਲੱਤਾਂ ਖਿੱਚਣ ਲੱਗੇ ਹੋਏ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਢੰਗ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਵਿਕਾਸ ਤੇ ਤਰੱਕੀ ਚਾਹੁੰਦੇ ਹਨ ਅਤੇ ਵਿਕਾਸ ਤੇ ਤਰੱਕੀ ਸਿਰਫ ਅਕਾਲੀ ਦਲ ਹੀ ਕਰ ਸਕਦੀ ਹੈ। ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨੂੰ ਪਹਿਲੇ ਨੰਬਰ ’ਤੇ ਰੱਖਿਆ ਹੈ। ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਆਪਣੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਆਪਣੀ ਸਰਕਾਰ ਦੇ ਵੇਲੇ ਪੰਜਾਬ ਲਈ ਕੀਤੇ ਕੰਮਾਂ ਬਦਲੇ ਵੋਟਾਂ ਮੰਗੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ।