ਨਾਬਾਲਗ ਕੋਲੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Mon, 01 Dec 2025 10:58 PM (IST)
Updated Date: Mon, 01 Dec 2025 10:59 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੇ ਹੱਦ ’ਚ ਪੈਂਦੇ ਦਿਲਬਾਗ ਨਗਰ ’ਚ ਪੈਦਲ ਜਾ ਰਹੀ ਇਕ ਨਾਬਾਲਗ ਲੜਕੀ ਹੱਥੋਂ ਮੋਬਾਇਲ ਖੋਹ ਕੇ ਬਾਈਕ ਸਵਾਰ ਦੋ ਲੁਟੇਰੇ ਹੋ ਗਏ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰਮੇਸ਼ ਕੁਮਾਰ ਵਾਸੀ ਬਸਤੀ ਗੁਜਾ ਨੇ ਦੱਸਿਆ ਕਿ ਉਸ ਦੀ 17 ਸਾਲ ਦੀ ਧੀ ਦਿਲਬਾਗ ਨਗਰ ’ਚ ਪੈਦਲ ਕਿਧਰੇ ਕੰਮ ਜਾ ਰਹੇ ਸੀ। ਇਸ ਦੌਰਾਨ ਉਸ ਨੂੰ ਕਿਸੇ ਦਾ ਫੋਨ ਆਇਆ ਜਦ ਉਹ ਫੋਨ ਸੁਣ ਰਹੀ ਸੀ ਤਾਂ ਪਿੱਛੋਂ ਦੀ ਬਾਈਕ ’ਤੇ ਆਏ ਦੋ ਲੁਟੇਰਿਆਂ ਨੇ ਉਸ ਦੇ ਹੱਥ ’ਚ ਫੜਿਆ ਫੋਨ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਤੁਰੰਤ ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਏਐੱਸਆਈ ਨੀਲਾ ਰਾਮ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਅਣਪਛਾਤੇ ਝਪਟਮਾਰਾਂ ਖਿਲਾਫ ਧਾਰਾ 304(2) 3(5) ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਨੀਲਾ ਰਾਮ ਨੇ ਦੱਸਿਆ ਕਿ ਜਲਦ ਹੀ ਝਪਟਮਾਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।