ਵਾਰਡ ਨੰਬਰ 21, ਖੇੜਾ ਰੋਡ ਵਿਖੇ ਲਗਾਇਆ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ
ਵਾਰਡ ਨੰਬਰ 21, ਖੇੜਾ ਰੋਡ ਵਿਖੇ ਲਗਾਇਆ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ
Publish Date: Fri, 15 May 2026 06:48 PM (IST)
Updated Date: Fri, 15 May 2026 06:48 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਸਾਬਕਾ ਨਗਰ ਕੌਂਸਲ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ’ਤੇ ਹਰੀਆਂ ਸਬਜ਼ੀਆਂ ਦਾ ਮਹੀਨਾਵਾਰ ਲੰਗਰ ਲਗਾਇਆ ਗਿਆ। ਜਿਸਦੀ ਸ਼ੁਰੂਆਤ ਸਮਾਜ ਸੇਵਕ ਮੋਹਨ ਲਾਲ ਤਨੇਜਾ ਨੇ ਕਰਵਾਈ। ਉਨ੍ਹਾਂ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰੀਆਂ ਸਬਜ਼ੀਆਂ ਦੇਸੀ ਦਵਾਈ ਦੀ ਤਰ੍ਹਾਂ ਸਰੀਰ ਲਈ ਫਾਇਦੇਮੰਦ ਹਨ ਅਤੇ ਕਈ ਰੋਗਾਂ ਤੋਂ ਬਚਾਉਂਦੀਆਂ ਹਨ। ਇਸ ਦੌਰਾਨ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕ ਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਤੋਂ ਇਲਾਵਾ ਰਾਹਗੀਰਾਂ ਨੂੰ ਫਰੀ ਸਬਜ਼ੀਆਂ ਵੰਡੀਆਂ ਗਈਆਂ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅੱਜ ਦੇ ਲੰਗਰ ਵਿਚ ਕਰੀਬ 5 ਕੁਇੰਟਲ ਕੱਦੂ ਤੇ ਤੋਰੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੀਆਂ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਰੋਜ਼ਾਨਾ ਦੀ ਰੁਟੀਨ ਵਿਚ ਹਰੀਆਂ ਸਬਜ਼ੀਆਂ ਦਾ ਸੇਵਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਰੀਆਂ ਸਬਜ਼ੀਆਂ ਵਿਟਾਮਿਨ, ਪ੍ਰੋਟੀਨ ਅਤੇ ਖਣਿਜਾਂ ਦਾ ਭੰਡਾਰ ਹੁੰਦੀਆਂ ਹਨ, ਜਿਨ੍ਹਾਂ ਦਾ ਸੇਵਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਵੰਦਨਾ ਸ਼ਰਮਾ, ਸੁਧਾ ਬੇਦੀ, ਵਿਜੇ ਕੁਮਾਰ ਆਦਿ ਹਾਜ਼ਰ ਸਨ।