ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ
ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Wed, 11 Mar 2026 09:56 PM (IST)
Updated Date: Wed, 11 Mar 2026 09:57 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਮਾ. ਹਜੂਰੀ ਲਾਲ ਕੋਹਲੀ ਦੀ ਪ੍ਰਧਾਨਗੀ ਹੇਠ ਗੁਰੂਦੁਆਰਾ ਬੇਬੇ ਨਾਨਕੀ ਵਿਖੇ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ 16 ਪ੍ਰਤੀਸ਼ਤ ਡੀਏ ਦੀ ਕਿਸ਼ਤ ਜਲਦ ਜਾਰੀ ਕਰਨ, 2.59 ਦੇ ਫਾਰਮੂਲੇ ਨਾਲ ਪੈਨਸ਼ਨ ਸੋਧ ਕਰਨ, ਮੈਡੀਕਲ ਭੱਤਾ 2000 ਰੁਪਏ ਕਰਨ, 66 ਮਹੀਨੇ ਦਾ ਬਕਾਇਆ ਇਕੱਠਾ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮੰਣਨ ਲਈ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿਚ 8 ਮਾਰਚ ਨੂੰ ਮੁਲਾਜ਼ਮਾਂ ’ਤੇ ਕੀਤੇ ਗਏ ਤਸ਼ੱਦਦ ਦੀ ਨਿੰਦਾ ਕੀਤੀ ਗਈ ਤੇ ਪੰਜਾਬ ਦੇ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੋਈ ਮੰਗ ਨਾ ਮੰਨੇ ਜਾਣ ’ਤੇ ਰੋਸ ਜ਼ਾਹਿਰ ਕੀਤਾ ਗਿਆ। ਇਸ ਕਾਰਵਾਈ ਕਾਰਨ ਕਈ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ ਤੇ ਮਹਿਲਾ ਕਰਮਚਾਰੀਆਂ ਦੇ ਕੱਪੜੇ ਗਿੱਲੇ ਹੋ ਗਏ ਤੇ ਚੁੰਨੀਆਂ ਵੀ ਲੱਥ ਗਈਆਂ, ਜਦਕਿ ਦੋ ਸਾਥੀਆਂ ਨੂੰ ਸੱਟਾਂ ਲੱਗਣ ਕਾਰਨ ਐਂਬੂਲੈਂਸ ਰਾਹੀਂ ਹਸਪਤਾਲ ਭੇਜਣਾ ਪਿਆ। ਆਗੂਆਂ ਨੇ ਕਿਹਾ ਕਿ ਸਰੀਰਕ ਸਿੱਖਿਆ ਅਧਿਆਪਕਾਂ ਤੇ ਜਬਰੀ ਥੋਪੇ ਜਾ ਰਹੇ ਪੀਐੱਸਟੈੱਟ ਕਾਰਨ ਹਜ਼ਾਰਾਂ ਅਧਿਆਪਕ ਇਸ ਸਮੇਂ ਮਾਨਸਿਕ ਤਣਾਅ ਵਿਚ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਸਾਰ ਨਾ ਲਈ ਤਾਂ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ ਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਲਖਬੀਰ ਸਿੰਘ, ਸੁਖਜੀਤ ਸਿੰਘ, ਵੇਦ ਪ੍ਰਕਾਸ਼ ਥਿੰਦ, ਗੁਰਚਰਨ ਦਾਸ, ਪਿਆਰਾ ਸਿੰਘ, ਚਰਨ ਸਿੰਘ, ਅਜੀਤ ਸਿੰਘ, ਸਾਧੂ ਸਿੰਘ, ਅਜੀਤ ਸਿੰਘ, ਸੁਖਵੰਤ ਸਿੰਘ, ਹਜੂਰੀ ਲਾਲ ਕੋਹਲੀ, ਬਲਵਿੰਦਰ ਸਿੰਘ, ਬਲਬੀਰ ਸਿੰਘ, ਸਰੂਪ ਸਿੰਘ, ਗੁਰਚਮਨ ਲਾਲ, ਜਗੀਰ ਸਿੰਘ, ਜਗਤਾਰ ਸਿੰਘ, ਸੰਤ ਸਿੰਘ, ਸ਼ਿਵ ਕੁਮਾਰ, ਰਾਕੇਸ਼ ਕੁਮਾਰ ਆਦਿ ਵੀ ਮੌਜੂਦ ਸਨ।