ਸੀ-ਪਾਈਟ ਤੋਂ ਸਿਖਲਾਈ ਪ੍ਰਾਪਤ 200 ਤੋਂ ਵੱਧ ਨੌਜਵਾਨ ਫੌਜ ‘ਚ ਹੋਏ ਭਰਤੀ
ਸੀ-ਪਾਈਟ ਤੋਂ ਸਿਖਲਾਈ ਪ੍ਰਾਪਤ 200 ਤੋਂ ਵੱਧ ਨੌਜਵਾਨ ਭਾਰਤੀ ਫੌਜ ‘ਚ ਭਰਤੀ
Publish Date: Thu, 22 Jan 2026 09:20 PM (IST)
Updated Date: Thu, 22 Jan 2026 09:21 PM (IST)

--100 ਦੇ ਕਰੀਬ ਨੌਜਵਾਨ ਬਤੌਰ ਜੇਲ੍ਹ ਵਾਰਡਨ ਨਿਯੁਕਤ --ਸਕਿਓਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਸਿਖਲਾਈ 10 ਤੋਂ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੀ-ਪਾਈਟ ਕੈਂਪ ਥੇਹ ਕਾਂਜਲਾ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ 200 ਤੋਂ ਵੱਧ ਨੌਜਵਾਨ ਭਾਰਤੀ ਫੌਜ ਤੇ 100 ਤੋਂ ਵੱਧ ਬਤੌਰ ਜੇਲ੍ਹ ਵਾਰਡਨ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਅਨੇਕਾਂ ਨੌਜਵਾਨਾਂ ਵੱਲੋਂ ਪੰਜਾਬ ਪੁਲਿਸ, ਸੀਆਰਪੀਐੱਫ, ਬੀਐੱਸਐੱਫ, ਆਈਟੀਬੀਪੀ ਵਿਚ ਵੀ ਵਧੀਆ ਰੈਂਕ ਹਾਸਲ ਕੀਤੇ ਗਏ ਹਨ। ਇਸੇ ਲੜੀ ਤਹਿਤ ਸਕਿਓਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਵੀ ਸਿਖਲਾਈ ਦੀ ਸ਼ੁਰੂਆਤ 10 ਫਰਵਰੀ ਤੋਂ ਕੀਤੀ ਜਾ ਰਹੀ ਹੈ, ਜਿਸ ਲਈ ਚਾਹਵਾਨ ਨੌਜਵਾਨ ਸੀ-ਪਾਈਟ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਆਪਣਾ ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਕੈਂਪ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਲਈ ਰਹਿਣ ਤੇ ਖਾਣੇ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਸਿਖਲਾਈ ਲਈ ਜ਼ਰੂਰੀ ਦਸਤਾਵੇਜ਼ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਦਸਵੀਂ ਜਾਂ ਬਾਰਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਲੈ ਕੇ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 69002-00733, 98774-80077, 99147-86660 ਤੇ 83601-63527 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।