ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਮਦਰਜ਼ ਡੇ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਮਦਰ ਡੇ ਮਨਾਇਆ
Publish Date: Sat, 09 May 2026 07:35 PM (IST)
Updated Date: Sat, 09 May 2026 07:39 PM (IST)
ਲਖਵੀਰ ਸਿੰਘ ਲੱਖੀ,ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ (ਆਰਸੀਐੱਫ) ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰਸੀਐੱਫ ਵਿਖੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਮਦਰ ਡੇ ਸਬੰਧੀ ਸਮਾਗਮ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਹਰਨਿਆਮਤ ਕੌਰ ਤੇ ਪ੍ਰਸ਼ਾਸਕ ਨਿਮਰਤਾ ਕੌਰ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਸ਼ਾਮਲ ਹੋਏ, ਜਿਨ੍ਹਾਂ ਦਾ ਸਕੂਲ ਦੇ ਪ੍ਰਿੰਸੀਪਲ ਡਿੰਪਲ ਸ਼ਰਮਾ ਤੇ ਸਮੂਹ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿਚ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਤੇ ਮਾਵਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਇਸ ਦੌਰਾਨ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ। ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਸੋਹਣੇ ਕਾਰਡ ਬਣਾਏ ਤੇ ਆਪਣੀਆਂ ਮਾਵਾਂ ਨੂੰ ਸਮਰਪਿਤ ਦਿਲ ਛੂਹਣ ਵਾਲੇ ਸੰਦੇਸ਼ ਲਿਖੇ। ਕੇਜੀ ਵਿੰਗ ਦੇ ਵਿਦਿਆਰਥੀ ਮਨਮੋਹਕ ਗੁਲਾਬੀ ਪਹਿਰਾਵੇ ਵਿਚ ਪਿਆਰੇ ਲੱਗ ਰਹੇ ਸਨ। ਇਸ ਮੌਕੇ ਸਕੂਲ ਦੇ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦੇ ਚਰਨਾਂ ਵਿਚ ਸਵਰਗ ਹੈ ਤੇ ਇਕ ਔਰਤ ਹੀ ਇਸ ਸੰਸਾਰ ਦੀ ਜਨਮ ਦਾਤੀ ਹੈ। ਇਸੇ ਲਈ ਹੀ ਮਾਂ ਨੂੰ ਰੱਬ ਦਾ ਰੂਪ ਵੀ ਕਿਹਾ ਜਾਂਦਾ ਹੈ।