ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ 'ਮਦਰਜ਼ ਡੇ' ਮਨਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ 'ਮਦਰਜ਼ ਡੇ' ਮਨਾਇਆ
Publish Date: Mon, 11 May 2026 09:20 PM (IST)
Updated Date: Mon, 11 May 2026 09:21 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਹੀ ਦੇ ਹੇਠ ਮਦਰਜ਼ ਡੇ ਨਾਲ ਸਬੰਧਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਪੈਸ਼ਲ ਅਸੈਂਬਲੀ ਦੇ ਨਾਲ ਹੋਈ ਜਿਸ ਵਿਚ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਤੇ ਗੀਤਾਂ ਰਾਹੀਂ ਮਾਵਾਂ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਨੂੰ ਪ੍ਰਗਟਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਬਹੁਤ ਹੀ ਸੁੰਦਰ ਕਾਰਡ ਬਣਾਏ ਗਏ। ਇਸ ਸਮਾਗਮ ਵਿਚ ਪਿੰਕ ਪਹਿਰਾਵੇ ਵਿਚ ਸਜੇ ਕੇਜੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਮੁੱਖ ਆਕਰਸ਼ਣ ਦਾ ਕੇਂਦਰ ਬਣੇ ਰਹੇ। ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਸਕੂਲ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਜੀ ਨੇ ਕਿਹਾ ਕਿ ਮਾਂ ਹੀ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਉਸਦਾ ਸਥਾਨ ਸਭ ਤੋਂ ਉੱਚਾ ਹੁੰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ ਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ, ਪ੍ਰਿੰਸੀਪਲ ਰੇਨੂੰ ਅਰੋੜਾ ਦੁਆਰਾ ਸਮੂਹਿਕ ਰੂਪ ਵਿਚ ਮਾਂ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।