ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਸਬੰਧੀ ਮੁਖਤਾਰ ਚੰਦੀ ਦੀ ਕਿਤਾਬ ਰਿਲੀਜ਼
ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਸਬੰਧੀ ਮੁਖਤਾਰ ਚੰਦੀ ਦੀ ਕਿਤਾਬ ਰਿਲੀਜ਼
Publish Date: Mon, 11 May 2026 09:46 PM (IST)
Updated Date: Mon, 11 May 2026 09:48 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਦਾ ਸਮਾਗਮ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਵਾਨ ਸਿੱਖ ਲੇਖਕ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਇਤਿਹਾਸ ਤੇ ਪ੍ਰੰਪਰਾ ਤੇ ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਬਾਰੇ ਲਿਖੀ ਗਈ ਵਡਮੁੱਲੀ ਧਾਰਮਿਕ ਪੁਸਤਕ ਅੱਜ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ, ਸੰਤ ਬਾਬਾ ਗੁਰਦੀਪ ਸਿੰਘ ਡੇਰਾ ਬਾਬਾ ਸ੍ਰੀ ਚੰਦ ਬੂੜੇਵਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਸੰਗਤਾਂ ਨੂੰ ਅਰਪਿਤ ਕੀਤੀ ਗਈ। ਇਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਜੀ ਨੇ ਲੇਖਕ ਮੁਖਤਾਰ ਸਿੰਘ ਚੰਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਸਤਕ ਵਿਚ ਇਸ ਅਸਥਾਨ ਦੇ ਮਾਣਮੱਤੇ ਇਤਿਹਾਸ, ਇਥੋਂ ਦੀਆਂ ਮਹਾਨ ਰਵਾਇਤਾਂ ਤੇ ਮਰਿਆਦਾਵਾਂ ਨੂੰ ਡੂੰਘੀ ਘੋਖ ਪੜਤਾਲ ਕਰਕੇ ਸੰਗਤਾਂ ਦੇ ਦ੍ਰਿਸ਼ਟੀਗੋਚਰ ਕੀਤਾ ਗਿਆ ਹੈ। ਇਸੇ ਤਰ੍ਹਾਂ ਇਥੋਂ ਦੇ ਮਹਾਂਪੁਰਖਾਂ ਵੱਲੋਂ ਇਸ ਇਲਾਕੇ ਵਿਚ ਗੁਰਮਤਿ ਦੇ ਪ੍ਰਚਾਰ, ਪਸਾਰ ਤੇ ਸਿੱਖੀ ਦੀ ਫੁਲਵਾੜੀ ਦੀ ਪ੍ਰਫੁੱਲਤਾ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਬੜੇ ਭਾਵਪੂਰਤ ਸ਼ਬਦਾਂ ਵਿਚ ਪਰੋ ਕੇ ਸੰਗਤਾਂ ਦੇ ਸਨਮੁੱਖ ਕੀਤਾ ਹੈ। ਉਨ੍ਹਾਂ ਦੇ ਇਸ ਖੋਜ ਭਰਪੂਰ ਉਪਰਾਲੇ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਕਿਤਾਬ ਨੂੰ ਪ੍ਰਾਪਤ ਕਰਕੇ ਵੱਧ ਤੋਂ ਵੱਧ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਮੌਕੇ ਸਾਹਿਤਕਾਰ ਮੁਖਤਾਰ ਸਿੰਘ ਚੰਦੀ ਵੱਲੋਂ ਜਿੱਥੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਵੱਲੋਂ ਕਿਤਾਬ ਦੇ ਹਰ ਪੱਖ ਵਿਚ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਜੀ ਵੱਲੋਂ ਲੇਖਕ ਮੁਖਤਾਰ ਸਿੰਘ ਚੰਦੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਟ ਅਵਾਰਡੀ ਪ੍ਰਿੰਸੀਪਲ ਲਖਬੀਰ ਸਿੰਘ ਸੈਦਪੁਰ, ਡਾ. ਪਰਮਜੀਤ ਸਿੰਘ ਮਾਨਸਾ, ਮੁਖਤਾਰ ਸਿੰਘ ਖਿੰਡਾ ਰਿਟਾਇਰਡ ਸੁਪਰਡੈਂਟ, ਜਸਵੰਤ ਸਿੰਘ ਨੰਢਾ, ਸਾਬਕਾ ਐੱਸਡੀਓ ਸੁਖਦੇਵ ਸਿੰਘ, ਇੰਦਰਜੀਤ ਸਿੰਘ ਸਕੱਤਰ, ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕਕ ਪ੍ਰਧਾਨ ਗੁਰਦਿਆਲ ਸਿੰਘ, ਸੁਖਬੀਰ ਸਿੰਘ, ਲਖਵੀਰ ਸਿੰਘ ਖਿੰਡਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।