ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪਿੰਡ ਖਾਲੂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Wed, 07 Jan 2026 07:48 PM (IST)
Updated Date: Thu, 08 Jan 2026 04:09 AM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖਾਲੂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਆਰੰਭ ਕਰਵਾਏ ਗਏ। ਨਗਰ ਕੀਰਤਨ ਦੌਰਾਨ ਨਗਰ ਦੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਥਾਂ ਥਾਂ ਤੇ ਸੰਗਤਾਂ ਨੇ ਸ਼ਾਨਦਾਰ ਸਵਾਗਤ ਕੀਤਾ।ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਕੀਰਤਨ ਕੀਤਾ। ਇਸ ਮੌਕੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜੋਗਾ ਸਿੰਘ ਥਿੰਦ, ਖਜਾਨਚੀ ਦਰਸ਼ਨ ਸਿੰਘ ਜੋਸਨ, ਸਰਪੰਚ ਜਸਵੀਰ ਸਿੰਘ, ਪੰਚ ਹਰਦੀਪ ਸਿੰਘ ਢੋਟ, ਨੰਬਰਦਾਰ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਥਿੰਦ ਇਟਲੀ, ਯੁਵਰਾਜ ਸਿੰਘ ਥਿੰਦ ਇਟਲੀ, ਦਲਜੀਤ ਸਿੰਘ ਥਿੰਦ, ਸੁਖਦੇਵ ਸਿੰਘ ਸਾਬਕਾ ਸਰਪੰਚ, ਗੁਰਮੁਖ ਸਿੰਘ ਜਗਦੀਸ਼ ਸਿੰਘ, ਨਛੱਤਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ਭਜਨ ਸਿੰਘ ਥਿੰਦ, ਸੁਰਜੀਤ ਸਿੰਘ, ਜਗੀਰ ਸਿੰਘ, ਮਲੂਕ ਸਿੰਘ, ਹਰਭਜਨ ਸਿੰਘ ਜੋਸਨ, ਸਰਬਜੀਤ ਸਿੰਘ, ਜਰਨੈਲ ਸਿੰਘ ਅਤੇ ਹੋਰ ਨਗਰ ਨਿਵਾਸੀ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।