ਅਧਿਕਾਰੀਆਂ ਵੱਲੋਂ ਦੁਕਾਨਾਂ ’ਤੇ ਚਾਈਨਾ ਡੋਰ ਸਬੰਧੀ ਛਾਪੇਮਾਰੀ
ਨਗਰ ਪੰਚਾਇਤ ਭਲੱਥ ਦੇ ਅਧਿਕਾਰੀਆਂ ਵੱਲੋਂ ਦੁਕਾਨਾਂ ’ਤੇ ਚਾਈਨਾ ਡੋਰ ਸਬੰਧੀ ਕੀਤੀ ਛਾਪੇਮਾਰੀ
Publish Date: Wed, 28 Jan 2026 08:09 PM (IST)
Updated Date: Thu, 29 Jan 2026 04:13 AM (IST)
ਚਾਈਨਾ ਡੋਰ ਦੀ ਵਿਕਰੀ ਕਰਨ, ਸਟੋਰ ਕਰਨ ਤੇ ਵਰਤੋਂ ਕਰਨ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ : ਵੜੈਚ ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਭੁਲੱਥ : ਕਸਬਾ ਭੁਲੱਥ ਵਿਖੇ ਨਗਰ ਪੰਚਾਇਤ ਦੇ ਅਧਿਕਾਰੀਆਂ ਵੱਲੋਂ ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਈਨਾ ਡੋਰ ਸਬੰਧੀ ਚਲਾਈ ਮੁਹਿੰਮ ਤਹਿਤ ਜੂਨੀਅਰ ਸਹਾਇਕ ਚੰਦਰ ਸ਼ੇਖਰ ਦੀ ਅਗਵਾਈ ਵਿੱਚ ਭੁਲੱਥ ਦੀਆਂ ਵੱਖ ਵੱਖ ਦੁਕਾਨਾਂ ਤੇ ਚਾਈਨਾ ਡੋਰ ਸਬੰਧੀ ਛਾਪੇਮਾਰੀ ਕੀਤੀ ਗਈ। ਇਸ ਮੌਕੇ ਆਮ ਡੋਰ ਦੇ ਗੱਟੂ ਵੀ ਬਰਾਮਦ ਕੀਤੇ, ਇਸ ਮੌਕੇ ਜੂਨੀਅਰ ਸਹਾਇਕ ਚੰਦਰ ਸ਼ੇਖਰ ਤੇ ਡੈਨੀਅਲ ਕਲਿਆਣ ਨੇ ਚੈਕਿੰਗ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਚਾਈਨਾ ਡੋਰ ਸੰਬੰਧੀ ਚਲਾਈ ਮੁਹਿੰਮ ਤਹਿਤ ਚੈਕਿੰਗ ਲਗਾਤਾਰ ਜਾਰੀ ਰਹੇਗੀ, ਇਸ ਮੌਕੇ ਗੱਲਬਾਤ ਕਰਦਿਆਂ ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ ਨੇ ਕਿਹਾ, ਕਿ ਚਾਈਨਾ ਡੋਰ ਵੇਚਣ, ਸਟੋਰ ਕਰਨ, ਤੇ ਇਸ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਦੁਕਾਨਦਾਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਚਾਈਨਾ ਡੋਰ ਵੇਚਣੀ ਬੰਦ ਕਰ ਦੇਣ, ਨਹੀਂ ਤਾਂ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਇਸ ਮੌਕੇ ਗੁਰਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ।