ਨਾਨਕਾਣਾ ਸਾਹਿਬ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਨਾਨਕਾਣਾ ਸਾਹਿਬ ਖਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 12 May 2026 07:30 PM (IST)
Updated Date: Tue, 12 May 2026 07:33 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਚ ਸਥਾਨਕ ਨਾਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਦਸਵੀਂ ਬੋਰਡ ਪ੍ਰੀਖਿਆ ਵਿਚ ਸਕੂਲ ਦੇ ਕੁੱਲ 52 ਵਿਦਿਆਰਥੀ ਸ਼ਾਮਲ ਹੋਏ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਸੁਮਿਤਪ੍ਰੀਤ ਨਾਹਰ ਨੇ 650 ਚੋਂ 555 (85.38 ਫੀਸਦੀ) ਅੰਕਾਂ ਨਾਲ ਸਕੂਲ ਚੋਂ ਪਹਿਲਾ ਸਥਾਨ ਹਾਸਲ ਕੀਤਾ। ਸੁਪ੍ਰੀਤ ਕੌਰ ਨੇ 552 (85 ਫੀਸਦੀ) ਅੰਕਾਂ ਨਾਲ ਦੂਜਾ ਤੇ ਜਸਪ੍ਰੀਤ ਕੌਰ ਨੇ 80.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ, ਜਦਕਿ ਮਨਜੋਤ ਕੌਰ ਤੇ ਨਮਨਪ੍ਰੀਤ ਸਿੰਘ ਨੇ 80.3 ਫੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਚੌਥੇ ਸਥਾਨ ਤੇ ਰਹੇ l ਲਵਿਸ਼ ਸ਼ਰਮਾ ਨੇ 77.3 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਸਕੂਲ ਦੇ 22 ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਹਾਸਲ ਕਰਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸੰਗੋਤਰਾ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਤੇ ਇੰਜ. ਨਿਮਰਤਾ ਕੌਰ ਨੇ ਵੀ ਸਾਰਿਆਂ ਨੂੰ ਵਧਾਈ ਦਿੱਤੀ।