ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ’ਚ ਨੈਸ਼ਨਲ ਸਾਇੰਸ ਡੇਅ ਮਨਾਇਆ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ ਡੇਅ ਮਨਾਇਆ
Publish Date: Sat, 28 Feb 2026 10:51 PM (IST)
Updated Date: Sat, 28 Feb 2026 10:52 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਨੈਸ਼ਨਲ ਸਾਇੰਸ ਡੇਅ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਮਹਾਨ ਵਿਗਿਆਨੀ ਸੀਵੀ ਰਮਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 28 ਫਰਵਰੀ 1928 ਨੂੰ ਰਮਨ ਪ੍ਰਭਾਵ ਦੀ ਖੋਜ ਕੀਤੀ ਸੀ। ਇਸ ਖੋਜ ਲਈ ਉਨ੍ਹਾਂ ਨੂੰ 1930 ਵਿਚ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਵਿਗਿਆਨਕ ਸੋਚ ਤੇ ਨਵੀਨਤਾ ਨੂੰ ਪ੍ਰਗਟਾਉਂਦੇ ਹੋਏ ਆਪਣੇ ਪ੍ਰੋਜੈਕਟ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਵਿਗਿਆਨ ਮਨੁੱਖੀ ਜੀਵਨ ਨੂੰ ਤਰਕਸ਼ੀਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਣਾਉਣ ਤੇ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਰਿਸੋਰਸ ਪਰਸਨ ਪ੍ਰੋ. ਇੰਦਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਗਿਆਨ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਇਹ ਸਾਡੇ ਰੋਜ਼ਾਨਾ ਜੀਵਨ ਨਾਲ ਜੁੜਿਆ ਹੋਇਆ ਹੈ। ਵਿਗਿਆਨ ਮਨੁੱਖੀ ਜੀਵਨ ਨੂੰ ਤਰੱਕੀ ਦੇ ਰਾਹ ‘ਤੇ ਲੈ ਜਾਣ ਵਾਲੀ ਤਾਕਤ ਹੈ। ਵਿਦਿਆਰਥੀਆਂ ਲਈ ਵਿਗਿਆਨਕ ਸੋਚ ਤੇ ਤਰਕਸ਼ੀਲਤਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਵਿਸ਼ਾਲ ਸ਼ੁਕਲਾ ਦੁਆਰਾ ਬਾਖ਼ੂਬੀ ਨਿਭਾਈ ਗਈ।