ਜੀਡੀਆਰ ਸਕੂਲ ’ਚ ਮਨਾਇਆ ਗਿਆ ਰਾਸ਼ਟਰੀ ਟੈਕਨੋਲਜੀ ਦਿਵਸ
ਜੀ.ਡੀ.ਆਰ ਕਾਨਵੈਂਟ ਸੀ. ਸੈ. ਸਕੂਲ ਵਿੱਚ ਮਨਾਇਆ ਗਿਆ ਰਾਸ਼ਟਰੀ ਟੈਕਨੋਲਜੀ ਦਿਵਸ
Publish Date: Mon, 11 May 2026 07:15 PM (IST)
Updated Date: Mon, 11 May 2026 07:18 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜੀਡੀਆਰ ਕਾਨਵੈਂਟ ਸੀਸੈ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਰਾਸ਼ਟਰੀ ਟੈਕਨੋਲਜੀ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸਦੀ ਰੂਪਰੇਖਾ ਜੈਸਮੀਨ ਹਾਊਸ ਦੀ ਪ੍ਰਧਾਨ ਮੈਡਮ ਹਰਪ੍ਰੀਤ ਕੌਰ ਵੱਲੋਂ ਤਿਆਰ ਕੀਤੀ ਗਈ। ਪ੍ਰਾਰਥਨਾ ਸਭਾ ਦੌਰਾਨ ਕਲਾਸ ਨੌਵੀਂ ਦੀ ਵਿਦਿਆਰਥਣ ਰਿਸ਼ਿਮਾ ਨੇ ਦਿਨ ਦਾ ਵਿਚਾਰ ਪੇਸ਼ ਕੀਤਾ। ਜਮਾਤ ਦਸਵੀਂ ਦੀ ਵਿਦਿਆਰਥਣ ਸਹਜਪ੍ਰੀਤ ਕੌਰ ਨੇ ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿਚ ਹਰ ਸਾਲ 11 ਮਈ ਨੂੰ ਰਾਸ਼ਟਰੀ ਟੈਕਨੋਲਜੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਵਸ 11 ਮਈ 1998 ਨੂੰ ਹੋਏ ਪੋਖਰਣ-2 ਪਰਮਾਣੂ ਪਰੀਖਣ ‘ਸ਼ਕਤੀ’ ਦੀ ਵਰ੍ਹੇਗੰਢ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸੇ ਦਿਨ ਭਾਰਤ ਨੇ ਤ੍ਰਿਸ਼ੂਲ ਮਿਜ਼ਾਈਲ ਦਾ ਸਫਲ ਪਰੀਖਣ ਵੀ ਕੀਤਾ ਸੀ। ਇਸ ਮੌਕੇ ਸਕੂਲ ਵਿਚ ਸਹੁੰ ਚੁੱਕ ਸਮਾਰੋਹ ਵੀ ਕਰਵਾਇਆ ਗਿਆ। ਜਮਾਤ ਅੱਠਵੀਂ ਦੀ ਵਿਦਿਆਰਥਣ ਦੀਆ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਇਕ ਬਦਲਵੇਂ ਵਿਸ਼ੇ ਵਜੋਂ ਚੁਣਨ, ਵਿਗਿਆਨੀ ਬਣਨ ਤੇ ਭਾਰਤ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।