ਕਾਲਜੀਏਟ ਸਕੂਲ ਨਡਾਲਾ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ
ਕਾਲਜੀਏਟ ਸਕੂਲ ਨਡਾਲਾ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ
Publish Date: Thu, 14 May 2026 09:06 PM (IST)
Updated Date: Thu, 14 May 2026 09:09 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ 46 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਭਾਰਤ ਦੇ ਟੈਕਨੋਲਜੀ ਵਿਚ ਸਥਾਪਿਤ ਕੀਤੇ ਰਿਕਾਰਡਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਭਾਰਤ ਸਰਕਾਰ ਦੁਆਰਾ ਆਯੋਜਿਤ ਆਨਲਾਈਨ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ ਕੇ ਹਿੱਸਾ ਲਿਆ। ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਕਾਲਜ ਤੇ ਕਾਲਜੀਏਟ ਸਕੂਲ ਦੇ ਪ੍ਰੋਫੈਸਰ ਲਵਪ੍ਰੀਤ ਕੌਰ, ਸਕੂਲ ਕੋਆਰਡੀਨੇਟਰ ਸਰਬਜੀਤ ਸਿੰਘ, ਬਲਜਿੰਦਰ ਕੌਰ, ਰਜਨਪ੍ਰੀਤ ਕੌਰ, ਮਨਪ੍ਰੀਤ ਕੌਰ, ਦਵਿੰਦਰ ਕੌਰ, ਪ੍ਰਭਜੋਤ ਕੌਰ ਸਮੇਤ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।