ਸਰਕਾਰੀ ਮਿਡਲ ਸਕੂਲ ਕਬੀਰਪੁਰ ’ਚ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ
ਸਰਕਾਰੀ ਮਿਡਲ ਸਕੂਲ ਕਬੀਰਪੁਰ ’ਚ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ ਨੰਬਰਦਾਰ ਸੁਖਦੇਵ ਨੇ ਕੀਤਾ
Publish Date: Fri, 15 May 2026 07:09 PM (IST)
Updated Date: Fri, 15 May 2026 07:12 PM (IST)

ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨ ਲਈ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਸਰਪੰਚ ਜਸਵਿੰਦਰ ਸਿੰਘ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਕਬੀਰਪੁਰ ਵਿਚ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤਾ ਗਿਆ। ਲੈਬ ਦਾ ਉਦਘਾਟਨ ਲੰਬੜਦਾਰ ਸੁਖਦੇਵ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਨੂੰ ਪ੍ਰਾਪਤ ਹੋਏ ਚਾਰ ਨਵੇਂ ਕੰਪਿਊਟਰ ਚਲਾ ਕੇ ਵਿਦਿਆਰਥੀਆਂ ਦੇ ਹਵਾਲੇ ਕੀਤੇ। ਸਮਾਗਮ ਦੌਰਾਨ ਸਰਪੰਚ ਜਸਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਨ ਲਈ ਸਰਕਾਰ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ। ਇਸ ਮੌਕੇ ਸਮੂਹ ਪੰਚਾਇਤ ਅਤੇ ਐੱਸਐੱਮਸੀ ਕਮੇਟੀ ਮੈਂਬਰਾਂ ਨੇ ਸਕੂਲ ਦਾ ਦੌਰਾ ਕਰਦੇ ਹੋਏ ਸਕੂਲ ਮੁਖੀ ਅਤੇ ਸਮੂਹ ਸਟਾਫ ਵੱਲੋਂ ਸਕੂਲ ਨੂੰ ਸੁੰਦਰ ਅਤੇ ਵਧੀਆ ਢੰਗ ਨਾਲ ਸੰਵਾਰਨ ਲਈ ਸ਼ਲਾਘਾ ਵੀ ਕੀਤੀ ਗਈ। ਅੰਤ ਵਿਚ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਨੇ ਸਕੂਲ ਵਿਚ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਸ਼ਰਨਜੀਤ ਕੌਰ, ਮੈਡਮ ਪਰਮਜੀਤ ਕੌਰ, ਬਲਵਿੰਦਰ ਸਿੰਘ, ਚੇਅਰਮੈਨ ਬਲਵੀਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਪੰਚ ਸੁਖਦੀਪ ਸਿੰਘ, ਪ੍ਰੋਮਿਲਾ, ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ ।