ਨਵੇਂ ਡੀਸੀ ਅਕਾਸ਼ ਬਾਂਸਲ ਗੁ.ਬੇਰ ਸਾਹਿਬ ਵਿਖੇ ਨਤਮਸਤਕ ਹੋਏ
ਨਵੇਂ ਡੀਸੀ ਅਕਾਸ਼ ਬਾਂਸਲ ਗੁ.ਬੇਰ ਸਾਹਿਬ ਵਿਖੇ ਨਤਮਸਤਕ ਹੋਏ
Publish Date: Wed, 08 Apr 2026 08:10 PM (IST)
Updated Date: Wed, 08 Apr 2026 08:14 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਵ ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਕੜਾਹ ਪ੍ਰਸ਼ਾਦ ਦੀ ਦੇਗ ਚੜ੍ਹਾ ਕੇ ਸਰਬੱਤ ਦੇ ਭਲੇ ਤੇ ਸੁੱਖ ਸ਼ਾਂਤੀ ਦੀ ਅਰਦਾਸ ਕਰਵਾਈ। ਇਸ ਸਮੇਂ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਅਰਦਾਸ ਕੀਤੀ। ਡਿਪਟੀ ਕਮਿਸ਼ਨਰ ਨਾਲ ਐੱਸਡੀਐੱਮ ਸੁਲਤਾਨਪੁਰ ਲੋਧੀ ਅਮਰਪਾਲ ਸਿੰਘ, ਡੀਐੱਸਪੀ ਸੁਲਤਾਨਪੁਰ ਲੋਧੀ ਧੁਰੇਂਦਰ ਵਰਮਾ ਆਈਪੀਐਸ, ਤਹਿਸੀਲਦਾਰ ਸੁਨੀਤਾ ਖਿੱਲਣ, ਗੁਰਵਿੰਦਰ ਸਿੰਘ ਵਿਰਕ ਨਾਇਬ ਤਹਿਸੀਲਦਾਰ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਇੰਸਪੈਕਟਰ ਹਰਿੰਦਰ ਸਿੰਘ ਐੱਸਐੱਚਓ ਸੁਲਤਾਨਪੁਰ ਲੋਧੀ ਨੇ ਵੀ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ। ਡਿਪਟੀ ਕਮਿਸ਼ਨਰ ਨੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬੇਰੀ ਸਾਹਿਬ ਤੇ ਭੋਰਾ ਸਾਹਿਬ ਦੇ ਵੀ ਦਰਸ਼ਨ ਕੀਤੇ। ਇਸ ਸਮੇਂ ਦਫਤਰ ਵਿਖੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਐਡੀਸ਼ਨਲ ਮੈਨੇਜਰ ਚੰਚਲ ਸਿੰਘ ਆਹਲੀ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਸਨਮਾਨ ਯਾਦਗਾਰੀ ਤਸਵੀਰ ਤੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਕੀਤਾ। ਮੈਨੇਜਰ ਅਵਤਾਰ ਸਿੰਘ ਨੇ ਗੁਰਦੁਆਰਾ ਬੇਰ ਸਾਹਿਬ ਦੇ ਇਤਿਹਾਸ ਬਾਰੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਸ ਸਮੇਂ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਗ੍ਰੰਥੀ ਗਿਆਨੀ ਦਿਲਬਾਗ ਸਿੰਘ, ਐਡੀਸ਼ਨਲ ਮੈਨੇਜਰ ਚੈਚਲ ਸਿੰਘ, ਦਰਬਾਰ ਸਾਹਿਬ ਨਿਗਰਾਨ ਇੰਚਾਰਜ ਭਾਈ ਸਰਵਣ ਸਿੰਘ ਚੱਕਾਂ, ਅਮਨਪ੍ਰੀਤ ਸਿੰਘ ਬੂਲੇ ਸਟੋਰ ਕੀਪਰ ਵੀ ਹਾਜ਼ਰ ਸਨ।