ਗੁਰੂ ਹਰਗੋਬਿੰਦ ਨਗਰ ’ਚ ਨਵੀਂ ਐੱਸਐੱਚਓ ਅਮਨਪ੍ਰੀਤ ਕੌਰ ਐਕਸ਼ਨ ’ਚ
ਗੁਰੂ ਹਰਗੋਬਿੰਦ ਨਗਰ ਵਿੱਚ ਨਵੀਂ ਐਸਐਚਓ ਅਮਨਪ੍ਰੀਤ ਕੌਰ ਦੀ ਚੈਕਿੰਗ ਮੁਹਿੰਮ, ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ
Publish Date: Thu, 26 Mar 2026 10:00 PM (IST)
Updated Date: Thu, 26 Mar 2026 10:02 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਗੁਰੂ ਹਰਗੋਬਿੰਦ ਨਗਰ ਵਿਖੇ ਨਵ-ਨਿਯੁਕਤ ਐੱਸਐੱਚਓ ਅਮਨਪ੍ਰੀਤ ਕੌਰ ਵੱਲੋਂ ਇਲਾਕੇ ਵਿਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਨੇ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖੀ। ਐੱਸਐੱਚਓ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਲਾਕੇ ਵਿਚ ਅਮਨ ਕਾਇਮ ਰੱਖਣਾ ਪੁਲਿਸ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਵਜਾਉਣ ਵਾਲਿਆਂ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁਹਿੰਮ ਦੌਰਾਨ ਕਈ ਵਾਹਨਾਂ ਦੀ ਤਲਾਸ਼ੀ ਲਈ ਗਈ ਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ। ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਗਈ ਕਿ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸਐੱਚਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ, ਤਾਂ ਜੋ ਇਲਾਕੇ ਵਿਚ ਸੁਰੱਖਿਆ ਤੇ ਸ਼ਾਂਤੀ ਬਣਾਈ ਰੱਖੀ ਜਾ ਸਕੇ। ਐੱਸਐੱਚਓ ਮੈਡਮ ਨੇ ਕਿਹਾ ਹੈ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਚੈਕਿੰਗ ਮੁਹਿੰਮ ਹੁਣ ਰੋਜ਼ਾਨਾ ਆਧਾਰ ’ਤੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਨਾਕੇ ਲਗਾ ਕੇ ਵੱਖ-ਵੱਖ ਥਾਵਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ, ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਵਜਾਉਣ ਵਾਲਿਆਂ ਤੇ ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਐੱਸਐੱਚਓ ਅਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚਲਾਈ ਜਾ ਰਹੀ ਹੈ ਤੇ ਇਸ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤੇ ਕਾਨੂੰਨ ਦੀ ਪਾਲਣਾ ਕਰਦੇ ਹੋਏ ਸ਼ਾਂਤੀ ਬਣਾਈ ਰੱਖਣ ਵਿਚ ਯੋਗਦਾਨ ਪਾਉਣ।