ਥਾਣਾ ਸਦਰ ਮੁਖੀ ਰਣਜੀਤ ਸਿੰਘ ਨੇ ਸਰਪੰਚਾਂ ਨਾਲ ਕੀਤੀ ਮੀਟਿੰਗ
ਨਵ ਨਿਯੁਕਤ ਥਾਣਾ ਸਦਰ ਮੁਖੀ ਰਣਜੀਤ ਸਿੰਘ ਨੇ ਕਾਲ਼ਾ ਸੰਘਿਆਂ ਵਿਖੇ ਸਰਪੰਚਾਂ ਨਾਲ ਕੀਤੀ ਮੀਟਿੰਗ
Publish Date: Tue, 31 Mar 2026 09:29 PM (IST)
Updated Date: Tue, 31 Mar 2026 09:31 PM (IST)

ਕੋਈ ਨਸ਼ਾ ਵੇਚਣ ਵਾਲਾ ਅੜਿੱਕੇ ਚੜ੍ਹਿਆ ਕਿਸੇ ਦੀ ਵੀ ਸਿਫ਼ਾਰਸ਼ ’ਤੇ ਬਖਸ਼ਿਆ ਨਹੀਂ ਜਾਵੇਗਾ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਥਾਣਾ ਸਦਰ ਕਪੂਰਥਲਾ ਵਿਖੇ ਨਿਯੁਕਤ ਕੀਤੇ ਨਵੇਂ ਐੱਸਐੱਚਓ ਰਣਜੀਤ ਸਿੰਘ ਹੀਰ ਨੇ ਥਾਣਾ ਸਦਰ ਕਪੂਰਥਲਾ ਅਧੀਨ ਪੈਂਦੀ ਪੁਲਿਸ ਚੌਂਕੀ ਕਾਲਾ ਸੰਘਿਆ ਵਿਖੇ ਚੌਂਕੀ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਤੇ ਚੌਂਕੀ ਕਾਲਾ ਸੰਘਿਆਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਥਾਣਾ ਮੁਖੀ ਰਣਜੀਤ ਸਿੰਘ ਹੀਰ ਨੇ ਸਰਪੰਚਾਂ ਤੋਂ ਪਿੰਡਾਂ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਸਾਂਝੇ ਕੀਤੇ ਤੇ ਸਰਪੰਚਾਂ ਨੂੰ ਕਿਹਾ ਕਿ ਪੁਲਿਸ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਆਮ ਲੋਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਥਾਣਾ ਮੁਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਆਗੂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਤੇ ਜੇਕਰ ਪਿੰਡਾਂ ਵਿਚ ਕੋਈ ਨਸ਼ੇ ਆਦਿ ਦਾ ਵਪਾਰ ਕਰਦਾ ਹੈ ਤਾਂ ਉਸ ਨੂੰ ਬਤੌਰ ਪਿੰਡਾਂ ਦੇ ਮੁਖੀ ਵਜੋਂ ਇਕ ਵਾਰ ਆਪਣੇ ਤੌਰ ’ਤੇ ਸਮਝਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ਿਆਂ ਤੇ ਜ਼ੀਰੋ ਟੋਲਰੈਂਸ ਦੀਆਂ ਸਖ਼ਤ ਹਦਾਇਤਾਂ ਹਨ ਤੇ ਜੇਕਰ ਕੋਈ ਨਸ਼ਾ ਵੇਚਣ ਵਾਲਾ ਪੁਲਿਸ ਅੜਿੱਕੇ ਚੜ੍ਹਿਆ ਤਾਂ ਫਿਰ ਕਿਸੇ ਦੀ ਵੀ ਸਿਫ਼ਾਰਸ਼ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਾਨੂੰਨ ਵਿਵਸਥਾ ਨਾਲ ਬਿਲਕੁੱਲ ਸਮਝਾਉਤਾ ਨਹੀਂ ਹੋਵੇਗਾ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਮੈਂਬਰ ਪੰਚਾਇਤ ਤੇ ਮੋਹਤਬਰ ਆਗੂ ਹਾਜ਼ਰ ਸਨ।