300 ਪੀੜਤ ਅਧਿਆਪਕਾਂ ਦੇ ਹੱਕ ’ਚ ਨਿੱਤਰੀ ਮਾਸਟਰ ਕੇਡਰ ਯੂਨੀਅਨ
300 ਪੀੜਿਤ ਅਧਿਆਪਕਾਂ ਦੇ ਹੱਕ ਵਿੱਚ ਨਿੱਤਰੀ ਮਾਸਟਰ ਕੇਡਰ ਯੂਨੀਅਨ
Publish Date: Sun, 10 May 2026 07:23 PM (IST)
Updated Date: Sun, 10 May 2026 07:24 PM (IST)

ਅਧਿਆਪਕਾਂ ਨੂੰ ਟਰਮੀਨੇਸ਼ਨ ਨੋਟਿਸ ਕੱਢਣ ਬਣਿਆ ਭਖ਼ਦਾ ਮਸਲਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਸਟਰ ਕੈਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾ ਮੀਤ ਪ੍ਰਧਾਨ ਹਰਪ੍ਰੀਤ ਖੁੰਡਾ, ਜ਼ਿਲ੍ਹਾ ਜਨਰਲ ਸਕੱਤਰ ਅਰਜੁਨਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਨੇਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸ਼ਰਮਾ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ 4161 ਭਰਤੀ ਦੇ ਲਗਭਗ 300 ਅਧਿਆਪਕ ਸਾਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨੋਟਿਸ, ਜਿਸ ਵਿਚ ਸੇਵਾਵਾਂ ਖਤਮ ਕਰਨ ਸਬੰਧੀ ਤਜਵੀਜ਼ ਹੈ ਤੇ ਜਵਾਬ ਲਈ 21 ਦਿਨਾਂ ਦਾ ਟਾਈਮ ਦਿੱਤਾ ਗਿਆ ਹੈ ਜੋ ਇਕ ਸਰਕਾਰ ਦੀ ਨਿੰਦਣਯੋਗ ਅਤੇ ਘਿਨੌਣੀ ਹਰਕਤ ਹੈ। ਇਹ ਸਰਕਾਰ ਦਾ ਮੁਲਾਜ਼ਮ ਵਿਰੋਧੀ ਹੋਣ ਦਾ ਵੱਡਾ ਸਬੂਤ ਪੇਸ਼ ਕਰਦੀ ਹੈ। ਹੁਣ ਜਦ ਇਨ੍ਹਾਂ ਅਧਿਆਪਕ ਸਾਥੀਆਂ ਦਾ ਪ੍ਰੋਬੇਸ਼ਨ ਕਲੀਅਰ ਹੋਣ ਜਾ ਰਿਹਾ ਸੀ, ਇਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਮਾਸਟਰ ਕੇਡਰ ਯੂਨੀਅਨ ਪੰਜਾਬ ਇਸ ਧੱਕੇਸ਼ਾਹੀ ਦੀ ਸਖ਼ਤ ਸਬਦਾਂ ’ਚ ਨਿਖੇਧੀ ਕਰਦੀ ਹੈ ਤੇ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ ਜੇ ਇਹ ਨੋਟਿਸ ਵਾਪਸ ਨਾ ਲਏ ਗਏ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਪ੍ਰਭਾਵਿਤ ਸਾਥੀਆਂ ਨੂੰ ਸਮਰਥਨ ਦਿੰਦੇ ਹੋਏ ਯੂਨੀਅਨ ਨੇ ਕਿਹਾ ਕਿ ਬਿਲਕੁਲ ਘਬਰਾਉਣ ਦੀ ਲੋੜ ਨਹੀਂ ਹੈ। ਕਿਸੇ ਨੂੰ ਵੀ ਨੌਕਰੀ ਤੋਂ ਬਾਹਰ ਨਹੀਂ ਹੋਣ ਦਿੱਤਾ ਜਾਵੇਗਾ। ਸਮੁੱਚੀ ਮਾਸਟਰ ਕੇਡਰ ਯੂਨੀਅਨ ਪੰਜਾਬ ਤੁਹਾਡੇ ਨਾਲ ਹੈ। ਰੀਕਾਸਟ ਮੈਰਿਟ ਦੀ ਮਾਰ ਦੇ ਮੱਦੇਨਜ਼ਰ ਉੱਤਰ ਪੱਤਰੀਆਂ ਤੋਂ ਸ਼ੁਰੂ ਵਿਵਾਦ ਬਰਖ਼ਾਸਤਗੀ ਹੁਕਮਾਂ ਤੱਕ ਹੈ। ਪੰਜਾਬ ਦੇ ਸਿਖਿਆ ਵਿਭਾਗ ਵੱਲੋਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਰੀਕਾਸਟ ਕੀਤੀਆਂ ਮੈਰਿਟ ਸੂਚੀਆਂ ਦੇ ਆਧਾਰ ਤੇ ਕਰੀਬ 300 ਅਧਿਆਪਕਾਂ ਨੂੰ ਸੇਵਾਵਾਂ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕਰ ਦਿਤੇ ਗਏ ਹਨ। ਨਤੀਜਾ ਸਿਖਿਆ ਮਹਿਕਮੇ ਵਿਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਖ਼ਾਸ ਕਰ ਕੇ 4161 ਮਾਸਟਰ ਕੇਡਰ ਭਰਤੀ ਨਾਲ ਜੁੜੇ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਟਰਮੀਨੇਸ਼ਨ ਨੋਟਿਸਾਂ ਤੋਂ ਬਾਅਦ ਅਧਿਆਪਕ ਮਾਨਸਿਕ ਤੌਰ ’ਤੇ ਪਰੇਸ਼ਾਨੀ ਝੱਲ ਰਹੇ ਹਨ। ਸਿਖਿਆ ਵਿਭਾਗ ਨੇ ਅਧਿਆਪਕਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਹ 21 ਦਿਨਾਂ ਵਿਚ ਅਪਣਾ ਪੱਖ ਪੇਸ਼ ਕਰਨ। ਜੇਕਰ ਇਹ ਫ਼ੈਸਲਾ ਲਾਗੂ ਹੋ ਜਾਂਦਾ ਹੈ ਤਾਂ 300 ਤੋਂ ਵੱਧ ਅਧਿਆਪਕ ਨੌਕਰੀ ਤੋਂ ਬਾਹਰ ਹੋ ਜਾਣ ਦਾ ਖ਼ਤਰਾ ਹੈ। ਇਸ ਮੌਕੇ ਜਗਤਾਰ ਸਿੰਘ ਨਡਾਲੀ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਸੁਰਿੰਦਰਪਾਲ ਸਿੰਘ ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਦਲਬੀਰ ਸਿੰਘ, ਅੰਕੁਸ਼ ਨਾਰੰਗ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ,ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ, ਰਾਕੇਸ਼ ਕੁਮਾਰ ਜੱਬੋਵਾਲ,ਮਲਕੀਤ ਸਿੰਘ ਗੋਤਰਾ, ਦੀਪਕ ਚਾਵਲਾ, ਹਰਵਿੰਦਰ ਸਿੰਘ, ਦੀਦਾਰ ਸਿੰਘ, ਦਵਿੰਦਰ ਕੁਮਾਰ,ਵਿਨੋਦ ਕੁਮਾਰ , ਸੰਦੀਪ ਸਿੰਘ, ਅਵਨੀਸ਼ ਕੁਮਾਰ, ਅਨਿਲ ਕੁਮਾਰ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।