ਬੀ.ਕਾਮ-1 ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਨ.ਜ.ਸ.ਅ. ਸਰਕਾਰੀ ਕਾਲਜ ਦਾ ਬੀ.ਕਾਮ-1 ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 16 Apr 2026 09:23 PM (IST)
Updated Date: Thu, 16 Apr 2026 09:27 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਨੇ ਬੀ. ਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਸਕਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਬੀ.ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਲੀਨ ਕੌਰ ਨੇ 7.88 ਐਸ.ਜੀ.ਪੀ.ਏ, ਮਨਜੋਤ ਕੌਰ ਨੇ 7.80 ਐਸ.ਜੀ.ਪੀ.ਏ ਅਤੇ ਜਸ਼ਨਪ੍ਰੀਤ ਸਿੰਘ ਨੇ 7.72 ਐਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਹਰਪ੍ਰੀਤ ਕੌਰ ਨੇ 7.44, ਹਰਨੀਤ ਕੌਰ ਨੇ 7.44, ਰਾਜਬੀਰ ਸਿੰਘ ਨੇ 7.28, ਸਿਮਰਨ ਸ਼ਰਮਾ ਨੇ 7.28, ਕ੍ਰਿਸ਼ ਟੰਡਨ ਨੇ 7.28, ਰਾਜਨਪ੍ਰੀਤ ਸਿੰਘ ਨੇ 7.24, ਜਸਲੀਨ ਕੌਰ ਨੇ 7.24 ਰਿਧਿਮਾ ਬੇਦੀ ਨੇ 7.20 ਅਤੇ ਸੁਖਮਨ ਕੌਰ ਨੇ 7.08 ਐਸ.ਜੀ.ਪੀ.ਏ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਸਨੇਹ ਸ਼ਰਮਾ, ਕਾਮਰਸ ਵਿਭਾਗ ਤੋਂ ਡਾ. ਸੰਦੀਪ ਕੌਰ ਤੇ ਡਾ. ਜਸਵਿੰਦਰਜੀਤ ਕੌਰ ਅਤੇ ਹੋਰ ਹਾਜ਼ਰ ਸਨ।