ਹਲਕੇ ਦੇ ਵਿਕਾਸ ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਐਡਵੋਕੇਟ ਚੰਦੀ
ਹਲਕੇ ਦੇ ਵਿਕਾਸ ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਐਡਵੋਕੇਟ ਚੰਦੀ
Publish Date: Thu, 14 May 2026 09:58 PM (IST)
Updated Date: Thu, 14 May 2026 10:00 PM (IST)

ਕਿਹਾ-ਮਾਲਰੋਡ ਦੀ ਸੜਕ ਬਣਨ ਨਾਲ ਲੋਕਾਂ ਨੂੰ ਮਿਲੇਗੀ ਰਾਹਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਰਾਸਤੀ ਸ਼ਹਿਰ ਵਿਚ ਲੋਕਾਂ ਦੀਆਂ ਸਹੂਲਤਾਂ ਵਾਲੇ ਕਿਸੇ ਵੀ ਕੰਮ ਨੂੰ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਹਲਕੇ ਦੇ ਹਰੇਕ ਵਾਰਡ ਦੇ ਵਿਕਾਸ ਕੰਮ ਲੋਕਾਂ ਦੀ ਰਾਇ ਲੈ ਕੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਰਾਸਤੀ ਸ਼ਹਿਰ ਦੇ ਮਾਲਰੋਡ ਦੀ ਸੜਕ ਨਿਰਮਾਣ ਦੇ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ਹਲਕੇ ਦੇ ਸਾਰੇ ਵਾਰਡਾਂ ਵਿਚ ਇਕਸਾਰ ਗੁਣਵੱਤਾ ਵਾਲੇ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਸੜਕੀ ਪ੍ਰਾਜੈਕਟ ਕੀਤੇ ਗਏ ਹਨ, ਉਨ੍ਹਾਂ ਨਾਲ ਮਾਲਰੋਡ ਦੇ ਨਾਲ-ਨਾਲ ਆਸਪਾਸ ਦੇ ਲੋਕਾਂ ਨੂੰ ਸੜਕਾਂ ਦੇ ਟੋਇਆ ਤੋਂ ਰਾਹਤ ਮਿਲੇਗੀ। ਐਡਵੋਕੇਟ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਉਨ੍ਹਾਂ ਵੱਲੋਂ ਪੂਰੇ ਹਲਕੇ ਵਿਚ ਮਿਆਰੀ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਕੰਮਾਂ ਦੀ ਗੁਣਵੱਤਾ ਦੇ ਮਾਮਲੇ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਨਿਯਮਤ ਤੌਰ ’ਤੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਤੇ ਹਲਕਾ ਵਾਸੀਆਂ ਤੋਂ ਵਿਕਾਸ ਕੰਮਾਂ ਲਈ ਫੀਡਬੈਕ ਵੀ ਲਿਆ ਜਾ ਰਿਹਾ ਹੈ ਤਾਂ ਜੋ ਵਿਕਾਸ ਦੇ ਸਾਰੇ ਕੰਮਾਂ ਲੋਕਾਂ ਦੀ ਸਹੂਲਤ ਅਨੁਸਾਰ ਹੋ ਸਕਣ। ਐਡਵੋਕੇਟ ਚੰਦੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਉਹ ਵਚਨਬੱਧ ਹਨ ਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਹਲਕਾ ਕਪੂਰਥਲਾ ਦੇ ਹਰ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਦੇ ਵਿਚ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਕਪੂਰਥਲਾ ਦੇ ਕੁਝ ਪਿੰਡਾਂ ਦੇ ਵਿਚ ਖੇਡ ਮੈਦਾਨ ਬਣਨ ਦਾ ਕੰਮ ਚੱਲ ਰਿਹਾ ਹੈ, ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗਾ ਤੇ ਆਉਣ ਵਾਲੇ ਸਮੇਂ ਵਿਚ ਕੁਝ ਹੋਰ ਪਿੰਡਾਂ ਨੂੰ ਖੇਡ ਗਰਾਉਂਡ ਦਿੱਤੇ ਜਾਣਗੇ।