ਕਾਲਾ ਸੰਘਿਆ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੱਢਿਆ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਾਲਾ ਸੰਘਿਆਂ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੱਢਿਆ ਟਰੈਕਟਰ ਮਾਰਚ
Publish Date: Tue, 27 Jan 2026 10:12 PM (IST)
Updated Date: Tue, 27 Jan 2026 10:16 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਸੰਯੁਕਤ ਕਿਸਾਨ ਮੋਰਚੇ ਨੇ ਸੂਬੇ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਦੇ ਦਿੱਤੇ ਸੱਦੇ ’ਤੇ ਅੱਜ ਕਾਲ਼ਾ ਸੰਘਿਆ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਤੇ ਇਲਾਕਾ ਪ੍ਰਧਾਨ ਪਲਵਿੰਦਰ ਸਿੰਘ ਸੰਘਾ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਤੇ ਇਲਾਕਾ ਕਮੇਟੀ ਕਾਲਾ ਸੰਘਿਆ ਦੇ ਪ੍ਰਧਾਨ ਪਲਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਐੱਸਕੇਐੱਮ ਵੱਲੋਂ ਦੇਸ਼ ਵਿਚ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਸੈਂਟਰ ਤੇ ਪੰਜਾਬ ਸਰਕਾਰ ਵੱਲੋਂ ਚਿਰਾਂ ਤੋਂ ਕਿਸਾਨਾਂ ਦੀਆਂ ਮੰਗਾਂ ਦੀ ਅਵਾਜ਼ ਨਾ ਸੁਣੇ ਜਾਣ ਕਾਰਨ ਸਰਕਾਰ ਦੇ ਕੰਨ ਖੋਲ੍ਹਣ ਲਈ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ਼ ਮੁੱਢ ਤੋਂ ਮਤਰੇਆ ਸਲੂਕ ਕੀਤਾ ਜਾਂਦਾ ਰਿਹਾ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰੋਸ ਮਾਰਚ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸਰਬਨ ਸਿੰਘ ਸੰਘਾ, ਬਲਜਿੰਦਰ ਸਿੰਘ ਸੰਘਾ, ਪਰਗਣ ਸਿੰਘ ਸੰਘਾ, ਕੁਲਵਿੰਦਰ ਸਿੰਘ, ਲਖਵੀਰ ਸਿੰਘ ਲਾਖਾ, ਪਰਮਜੀਤ ਸਿੰਘ ਪੰਮੀ ਸੰਘਾ, ਇੰਦਰਪਾਲ ਸਿੰਘ ਸੰਘਾ, ਰਾਜਿੰਦਰ ਸਿੰਘ, ਕਸ਼ਮੀਰ ਸਿੰਘ ਸੋਢੀ ਤੋਂ ਇਲਾਵਾ ਇਲਾਕੇ ਦੇ ਕਿਸਾਨ ਆਗੂ ਹਾਜ਼ਰ ਸਨ।