ਚਾਰ ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ
ਚਾਰ ਗ੍ਰਾਮ ਹੈਰੋਇਨ ਸਣੇ ਇਕ ਆਰੋਪੀ ਕਾਬੂ ਮਾਮਲਾ ਦਰਜ
Publish Date: Fri, 24 Apr 2026 07:50 PM (IST)
Updated Date: Fri, 24 Apr 2026 07:52 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਚਾਰ ਗ੍ਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰਪਾਲ ਨੇ ਦੱਸਿਆ ਕਿ ਉਹ ਮਾੜੇ ਅਨਸਰਾਂ ਦੀ ਭਾਲ ਲਈ ਦੋਸਾਂਝਾ ਗੇਟ ਫਗਵਾੜਾ ਦੇ ਸਾਹਮਣੇ ਪੁੱਜੇ ਤਾਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਦੇਖ ਕੇ ਇਕਦਮ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ। ਆਪਣੇ ਪਜਾਮੇ ਦੀ ਜੇਬ ਵਿੱਚੋਂ ਇੱਕ ਕਾਲੇ ਰੰਗ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਦੋਂ ਮੌਕੇ ’ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਗੁਰਮੇਲ ਚੰਦ ਉਰਫ ਐੱਮਪੀ ਪੁੱਤਰ ਸਤਵਾਲ ਵਾਸੀ ਜਮਾਲਪੁਰ ਨੂੰ ਕਾਬੂ ਕਰ ਕੇ ਥਾਣਾ ਸਿਟੀ ਫਗਵਾੜਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।