40 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ, ਮਾਮਲਾ ਦਰਜ
40 ਨਸ਼ੀਲੀਆਂ ਗੋਲੀਆਂ ਸਣੇ ਇੱਕ ਆਰੋਪੀ ਕਾਬੂ ਮਾਮਲਾ ਦਰਜ
Publish Date: Mon, 18 May 2026 08:19 PM (IST)
Updated Date: Mon, 18 May 2026 08:21 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 40 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਹਰਦਾਸਪੁਰ ਰੋਡ ਯੂਨੀਵਰਸਿਟੀ ਫਗਵਾੜਾ ਦੀ ਗਰਾਊਂਡ ਤੋਂ ਥੋੜਾ ਅੱਗੇ ਪੁੱਜੇ ਤਾਂ ਸਾਹਮਣੇ ਤਰਫੋਂ ਇਕ ਮੋਨਾ ਨੌਜਵਾਨ ਪੈਦਾ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਪ੍ਰਦੀਪ ਕੁਮਾਰ ਉਰਫ ਰਾਜਾ ਪੁੱਤਰ ਜਗਤ ਰਾਮ ਵਾਸੀ ਸੁਧੀਰਾਂ ਮੁਹੱਲਾ ਫਗਵਾੜਾ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ।