10 ਗ੍ਰਾਮ ਹੈਰੋਇਨ ਸਣੇ ਇਕ ਕਾਬੂ
10 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Mon, 27 Apr 2026 08:30 PM (IST)
Updated Date: Mon, 27 Apr 2026 08:34 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 10 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਬੰਗਾ ਰੋਡ ਚੌਂਕ ਤੋਂ ਹੁੰਦੇ ਹੋਏ ਬਸਰਾ ਪੈਲਸ ਖੋਥੜਾ ਰੋਡ ਨੂੰ ਜਾ ਰਹੇ ਸੀ ਤਾਂ ਗੁਰੂ ਨਾਨਕ ਮੈਡੀਕਲ ਸਟੋਰ ਕੋਲ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਅਜੇ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਗਲੀ ਨੰਬਰ ਤਿੰਨ ਨਿਊ ਪਟੇਲ ਨਗਰ ਫਗਵਾੜਾ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।