20 ਗ੍ਰਾਮ ਹੈਰੋਇਨ ਸਣੇ ਇਕ ਕਾਬੂ
20 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
Publish Date: Tue, 03 Mar 2026 06:56 PM (IST)
Updated Date: Tue, 03 Mar 2026 06:59 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 20 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅੰਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਨਾਨਕ ਨਗਰੀ ਤੋਂ ਬਰਗਰ ਕਿੰਗ ਮਹੇੜੂ ਕੋਲ ਲਿੰਕ ਸੜਕ ਦੇ ਸਾਹਮਣੇ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਉਹ ਪਜਾਮੇ ਦੀ ਸੱਜੀ ਜੇਬ ਵਿਚ ਪਾਇਆ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਭੱਜਣ ਲੱਗਾ। ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਰਾਹੁਲ ਚੋਪੜਾ ਪੁੱਤਰ ਰਕੇਸ਼ ਚੋਪੜਾ ਵਾਸੀ ਗਲੀ ਨੰਬਰ ਚਾਰ ਮੁਹੱਲਾ ਹਦੀਆਬਾਦ ਨੂੰ ਕਾਬੂ ਕਰਕੇ ਉਸ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।