24 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
24 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ ਮਾਮਲਾ ਦਰਜ
Publish Date: Sat, 04 Apr 2026 07:08 PM (IST)
Updated Date: Sat, 04 Apr 2026 07:10 PM (IST)
ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 24 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਨੂੰ ਮੁਖਬਰ ਨੇ ਇਤਲਾਹ ਕੀਤੀ ਕਿ ਅਜੇ ਉਰਫ ਨਿੰਜਾ ਪੁੱਤਰ ਹੁਸਨ ਲਾਲ ਵਾਸੀ ਗਲੀ ਨੰਬਰ ਚਾਰ ਪਲਾਹੀ ਗੇਟ ਫਗਵਾੜਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਤੇ ਖੋਥੜਾ ਰੋਡ ’ਤੇ ਖੜ੍ਹਾ ਹੋ ਕੇ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਦੋਂ ਮੁਖਬਰ ਦੀ ਇਤਲਾਹ ’ਤੇ ਮੌਕੇ ’ਤੇ ਜਾ ਕੇ ਜਾਂਚ ਕੀਤੀ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ। ਉਕਤ ਮੁਲਜ਼ਮ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਕੋਲੋਂ 24 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਅਜੇ ਉਰਫ ਨਿੰਜਾ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।