35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
35 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
Publish Date: Sun, 04 Jan 2026 09:37 PM (IST)
Updated Date: Sun, 04 Jan 2026 09:38 PM (IST)
ਸੁਖਪਾਲ ਸਿੰਘ ਹੁੰਦਲ ਪੰਜਾਬੀ ਜਾਗਰਣ ਕਪੂਰਥਲਾ : ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੇ ਕਬਜ਼ੇ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਦਿਲਬਾਗ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਾਣਕਾਰੀ ਅਨੁਸਾਰ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਫੱਤੂਢੀਂਗਾ ਤੋਂ ਦੇਸਲ ਵੱਲ ਪੁਲਿਸ ਟੀਮ ਨਾਲ ਗਸ਼ਤ ਦੌਰਾਨ ਜਾ ਰਹੇ ਸੀ। ਜਦੋਂ ਪੁਲਿਸ ਟੀਮ ਖਾਨਪੁਰ ਸ਼ਮਸ਼ਾਨਘਾਟ ਪਹੁੰਚੀ ਤਾਂ ਉੱਥੇ ਖੜ੍ਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਫਿਰ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ਤੇ ਉਸਦਾ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ, ਉਸਨੇ ਆਪਣਾ ਨਾਮ ਪਵਨ ਕੁਮਾਰ ਦੱਸਿਆ, ਜੋ ਕਿ ਖਾਨਪੁਰ ਪਿੰਡ ਦਾ ਰਹਿਣ ਵਾਲਾ ਹੈ। ਜਦੋਂ ਪੁਲਿਸ ਟੀਮ ਨੇ ਉਸ ਦੁਆਰਾ ਸੁੱਟੇ ਗਏ ਮੋਮੀ ਲਿਫਾਫੇ ਦੀ ਜਾਂਚ ਕੀਤੀ, ਤਾਂ ਉਸ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ।