41 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
41 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
Publish Date: Fri, 10 Apr 2026 07:16 PM (IST)
Updated Date: Fri, 10 Apr 2026 07:17 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਆਈਏ ਸਟਾਫ ਕਪੂਰਥਲਾ ਦੀ ਟੀਮ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ, ਜਦੋਂ ਸੀਆਈਏ ਇੰਚਾਰਜ ਰਮਨ ਕੁਮਾਰ ਦੀ ਅਗਵਾਈ ਵਿਚ ਪੁਲਿਸ ਨੇ 41 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ। ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲੱਖਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗੋਬਿੰਦ ਨਗਰ ਮਲਸੀਆਂ ਬਲਾਕ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕਪੂਰਥਲਾ ਵਿੱਚ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।