50 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
50 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Thu, 30 Apr 2026 05:52 PM (IST)
Updated Date: Thu, 30 Apr 2026 05:55 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 50 ਨਸ਼ੀਲੀਆਂ ਗੋਲੀਆਂ ਸਣੇ ਇਕ ਦੋਸ਼ੀ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਟੀਮ ਨੂੰ ਦੇਖ ਕੇ ਯਕਦਮ ਘਬਰਾ ਗਿਆ ’ਤੇ ਭੱਜਣ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਅਦਿਤਿਆ ਰਾਜ ਉਰਫ ਗਾਂਧੀ ਪੁੱਤਰ ਰਾਕੇਸ਼ ਕੁਮਾਰ ਤਿਵਾਰੀ ਵਾਸੀ ਸ਼ੰਬੂ ਪਾਠ ਗੋਪਾਲਗੰਜ ਬਿਹਾਰ ਹਾਲ ਵਾਸੀ ਡੱਬ ਹੋਮ ਮਹੇੜੂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।