50 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
50 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 03 May 2026 07:04 PM (IST)
Updated Date: Sun, 03 May 2026 07:05 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 50 ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਪਿੰਡ ਮਹੇੜੂ ਨੂੰ ਜਾ ਰਹੇ ਸੀ ਤਾਂ ਟੀਪੁਆਇੰਟ ਨਜ਼ਦੀਕ ਸਰਕਾਰੀ ਸਕੂਲ ਤੋਂ ਥੋੜਾ ਅੱਗੇ ਇਕ ਮੋਨਾ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਭੱਜਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਰਾਹੁਲ ਪਾਰਥ ਪੁੱਤਰ ਸੁਧੀਰ ਠਾਕੁਰ ਵਾਸੀ ਸੈਦੀਪੁਰ ਜ਼ਿਲ੍ਹਾ ਸੀਤਾਮੜੀ ਹਾਲ ਵਾਸੀ ਸਨਰਿੳ ਪੀਜੀ ਪੀਜਾ ਵਾਇਰਸ ਮਹੇੜੂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।