6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
6 ਗ੍ਰਾਮ ਹੈਰੋਇਨ ਸਣੇ ਇਕ ਕਾਬੂ ਮਾਮਲਾ ਦਰਜ
Publish Date: Fri, 15 May 2026 06:35 PM (IST)
Updated Date: Fri, 15 May 2026 06:36 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ, ਫਗਵਾੜਾ ਥਾਣਾ ਸਿਟੀ ਫਗਵਾੜਾ ਵਿਖੇ ਛੇ ਗ੍ਰਾਮ ਹੈਰੋਇਨ ਸਣੇ ਇਕ ਦੋਸ਼ੀ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਹੁਸ਼ਿਆਰਪੁਰ ਰੋਡ ਫਗਵਾੜਾ ਤੋਂ ਹੁੰਦੇ ਹੋਏ ਸਿਵਲ ਹਸਪਤਾਲ ਫਗਵਾੜਾ ਨੂੰ ਜਾ ਰਹੇ ਸੀ। ਜਦੋਂ ਉਹ ਜੈਨ ਮਾਡਲ ਪਬਲਿਕ ਸਕੂਲ ਫਗਵਾੜਾ ਦੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਤੇ ਉਸਨੇ ਪੈਂਟ ਦੀ ਸੱਜੀ ਜੇਬ ਵਿਚੋਂ ਕਾਲੇ ਰੰਗ ਦਾ ਲਿਫਾਫਾ ਕੱਢ ਕੇ ਘਾਹ ਫੂਸ ਵਿਚ ਸੁੱਟ ਦਿੱਤਾ ਅਤੇ ਤੇਜ਼ ਕਦਮ ਨਾਲ ਪਿੱਛੇ ਮੁੜਨ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਪਾਰਸ ਪੁੱਤਰ ਰਕੇਸ਼ ਕੁਮਾਰ ਵਾਸੀ ਜਗਤ ਰਾਮ ਸੂੰਢ ਕਾਲੋਨੀ ਹੁਸ਼ਿਆਰਪੁਰ ਰੋਡ ਫਗਵਾੜਾ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।