ਦੇਸੀ ਪਿਸਤੌਲ ਸਮੇਤ ਇਕ ਕਾਬੂ
ਦੇਸੀ ਪਿਸਤੌਲ ਸਮੇਤ ਇੱਕ ਕਾਬੂ
Publish Date: Tue, 17 Feb 2026 08:26 PM (IST)
Updated Date: Tue, 17 Feb 2026 08:27 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸੀਆਈਏ ਸਟਾਫ਼ ਕਪੂਰਥਲਾ ਦੀ ਟੀਮ ਨੇ ਇਕ ਮੁਲਜ਼ਮ ਨੂੰ 32 ਬੋਰ ਦੇ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸ ਖ਼ਿਲਾਫ਼ ਸਿਟੀ ਪੁਲਿਸ ਸਟੇਸ਼ਨ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸੀਆਈਏ ਸਟਾਫ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇਕ ਪੇਸ਼ੇਵਰ ਅਪਰਾਧੀ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ। ਸਿਟੀ ਪੁਲਿਸ ਸਟੇਸ਼ਨ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਇੰਚਾਰਜ ਐੱਸਆਈ ਰਮਨ ਕੁਮਾਰ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੇ ਏਐੱਸਆਈ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਦੇ ਨਜ਼ਦੀਕ ਇਲਾਕੇ ਵਿਚ ਗਸ਼ਤ ਕਰ ਰਹੇ ਸੀ। ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਉਸ ਨੂੰ ਕਾਬੂ ਕੀਤਾ। ਉਸ ਦੀ ਤਲਾਸ਼ੀ ਲੈਣ ਤੇ ਇਕ 32 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੂ, ਵਾਸੀ ਕੋਟਲਾ ਹੇਰਾਂ, ਸਦਰ ਥਾਣਾ ਨਕੋਦਰ, ਜਲੰਧਰ ਵਜੋਂ ਹੋਈ। ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਤੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ।