6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਛੇ ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
Publish Date: Mon, 17 Nov 2025 07:07 PM (IST)
Updated Date: Mon, 17 Nov 2025 07:07 PM (IST)
ਪੰਜਾਬੀ ਜਾਗਰਣ ਪ੍ਰਤਨਿਧ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 6 ਗ੍ਰਾਮ ਹੈਰੋਇਨ ਸਣੇ ਇਕ ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਨਾਨਕ ਨਗਰੀ ਤੋਂ ਲਾਅ ਗੇਟ ਵੱਲ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਗੈਸ ਏਜੰਸੀ ਤੋਂ ਥੋੜਾ ਅੱਗੇ ਪੁੱਜੀ ਤਾਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ। ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਸੜਕ ’ਤੇ ਸੁੱਟ ਦਿੱਤਾ ਤੇ ਭੱਜਣ ਲੱਗਾ। ਉਸ ਨੂੰ ਸ਼ੱਕ ਦੀ ਬਿਨ੍ਹਾ ’ਤੇ ਕਾਬੂ ਕੀਤਾ ਤਲਾਸ਼ੀ ਲੈਣ ’ਤੇ ਸੁੱਟੇ ਲਿਫਾਫੇ ਵਿਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਅਜੇ ਦੂਬੇ ਪੁੱਤਰ ਹਰੀ ਕਿਸ਼ੋਰ ਦੂਬੇ ਵਾਸੀ ਗੋਬਿੰਦਪੁਰਾ ਨਿਊ ਕਲੋਨੀ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।